ਸਿਰਸਾ ਨੇ ਇਮਰਾਨ ਖ਼ਾਨ ਨੂੰ ਲਿਖਿਆ ਪੱਤਰ

ਸਿਰਸਾ ਨੇ ਇਮਰਾਨ ਖ਼ਾਨ ਨੂੰ ਲਿਖਿਆ ਪੱਤਰ

ਮਨਜਿੰਦਰ ਸਿੰਘ ਸਿਰਸਾ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 13 ਅਗਸਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਵਿੱਚ ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਧੀ ਜਗਜੀਤ ਕੌਰ ਨੂੰ ਅਦਾਲਤ ਵੱਲੋਂ ਉਸ ਦੇ ਅਗਵਾਕਾਰ ਹਵਾਲੇ ਕਰਨ ਦੇ ਮਾਮਲੇ ’ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ੍ਰੀ ਇਮਰਾਨ ਖਾਨ ਨੂੰ ਪੱਤਰ ਲਿਖ ਕੇ ਘੱਟ ਗਿਣਤੀਆਂ ਦੀ ਰਾਖੀ ਲਈ ਸਰਗਰਮ ਭੂਮਿਕਾ ਅਦਾ ਕਰਨ ਦੀ ਅਪੀਲ ਕੀਤੀ ਹੈ।

ਆਪਣੇ ਪੱਤਰ ਵਿਚ ਸ੍ਰੀ ਸਿਰਸਾ ਨੇ ਦੱਸਿਆ ਕਿ ਜਗਜੀਤ ਕੌਰ ਨੂੰ ਇਕ ਸਾਲ ਪਹਿਲਾਂ ਅਗਵਾ ਕੀਤਾ ਗਿਆ ਸੀ ਤੇ ਜਬਰੀ ਇਸਲਾਮ ਧਾਰਨ ਕਰਵਾਇਆ ਗਿਆ ਸੀ ਤੇ ਫਿਰ ਮੁਹੰਮਦ ਹਸਨ ਨਾਲ ਨਿਕਾਹ ਕਰਵਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭਾਰਤ ਸਮੇਤ ਦੁਨੀਆਂ ਭਰ ਵਿਚ ਰਹਿੰਦੇ ਸਿੱਖਾਂ ਨੂੰ ਪਾਕਿਸਤਾਲ ਵਿਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਦੀ ਕੋਈ ਆਸ ਬਾਕੀ ਨਹੀਂ ਰਹਿ ਗਈ ਹੈ। ਸ੍ਰੀ ਸਿਰਸਾ ਨੇ ਕਿਹਾ ਕਿ ਦੁਨੀਆਂ ਭਰ ਦੇ ਸਿੱਖ ਜਗਜੀਤ ਕੌਰ ਦੇ ਪਰਿਵਾਰ ਦੀ ਹਮਾਇਤ ਵਿਚ ਇਕੱਠੇ ਹੋ ਰਹੇ ਹਨ ਅਤੇ ਜਲਦੀ ਹੀ ਵਿਸ਼ਵ ਭਰ ਵਿਚ ਪਾਕਿਸਤਾਨ ਵਿਚ ਰਹਿੰਦੀਆਂ ਘੱਟ ਗਿਣਤੀਆਂ ਤੇ ਉਨ੍ਹਾਂ ਦੀਆਂ ਧੀਆਂ ਦੇ ਹੱਕ ਵਿਚ ਮੁਹਿੰਮ ਚਲਾਈ ਜਾਵੇਗੀ। ਸ੍ਰੀ ਸਿਰਸਾ ਨੇ ਕਿਹਾ ਕਿ ਜਦੋਂ ਜਗਜੀਤ ਕੌਰ ਦੇ ਪਰਿਵਾਰ ਨੇ ਉਸ ਦੇ ਅਗਵਾ ਹੋਣ ਦੀ ਗੱਲ ਦਸੀ ਸੀ ਤਾਂ ਉਦੋਂ ਪੰਜਾਬ ਦੇ ਰਾਜਪਾਲ ਚੌਧਰੀ ਸਰਗਰ ਨੇ ਭਰੋਸਾ ਦਿਵਾਇਆ ਸੀ ਕਿ ਲੜਕੇ ਦਾ ਪਰਿਵਾਰ ਕਾਨੂੰਨ ਚਾਰਾਜੋਈ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਉਸ ਵੇਲੇ ਸਿੱਖਾਂ ਨੂੰ ਸ਼ਾਂਤ ਕਰਨ ਲਈ ਇਕ ਸਮਝੋਤਾ ਵੀ ਦੋਹਾਂ ਧਿਰਾਂ ਵਿਚ ਕਰਵਾਇਆ ਗਿਆ ਸੀ।

ਲੜਕੀ ਨੂੰ ਪਰਿਵਾਰ ਹਵਾਲੇ ਕਰਨ ਦੀ ਮੰਗ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਮਰਾਨ ਖਾਨ ਨੂੰ ਅਪੀਲ ਕੀਤੀ ਕਿ ਉਹ ਮਨੁੱਖਤਾ ਦੇ ਆਧਾਰ ’ਤੇ ਕਾਰਵਾਈ ਕਰਿਦਆਂ ਅਦਾਲਤ ਦੇ ਫੈਸਲੇ ਨੂੰ ਗਲਤ ਕਰਾਰ ਦੇਣ ਅਤੇ ਲੜਕੀ ਨੂੰ ਉਸ ਦੇ ਪਰਿਵਾਰ ਨੂੰ ਸੌਂਪਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਨ। ਉਨ੍ਹਾਂ ਕਿਹਾ ਕਿ ਇਹ ਇਕ ਕਦਮ ਪਾਕਿਸਤਾਨ ਵਿਚ ਰਹਿੰਦੇ ਸਿੱਖਾਂ ਦਾ ਵਿਸ਼ਵਾਸ ਉਨ੍ਹਾਂ ਦੀ ਲੀਡਰਸ਼ਿਪ ਵਿਚ ਪੱਕਾ ਕਰੇਗਾ ਤੇ ਇਸ ਨਾਲ ਉਨ੍ਹਾਂ ਦੀ ਸੁਰੱਖਿਆ ਵੀ ਯਕੀਨੀ ਬਣੇਗੀ। ਸ੍ਰੀ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਦੀ ਅਦਾਲਤ ਵੱਲੋਂ ਕੱਲ੍ਹ ਸੁਣਾਇਆ ਗਿਆ ਫੈਸਲਾ ਬਿਲਕੁੱਲ ਹੀ ਇਕਪਾਸੜ ਹੈ ਜਿਸ ਵਿਚ ਲੜਕੀ ਤੋਂ ਉਸ ਦੀ ਆਜ਼ਾਦੀ ਖੋਹ ਲਈ ਗਈ ਹੈ ਤੇ ਉਸ ਨੂੰ ਮਾਪਿਆਂ ਹਵਾਲੇ ਕਰਨ ਤੋਂ ਇਨਕਾਰ ਇਹ ਕਹਿ ਕੇ ਕੀਤਾ ਗਿਆ ਹੈ ਕਿ ਪਰਿਵਾਰ ਉਸ ਨੂੰ ਮਾਰ ਨਾ ਦੇਵੇ। ਉਨ੍ਹਾਂ ਕਿਹਾ ਕਿ ਲੜਕੀ ਨੂੰ ਅਗਵਾਕਾਰ ਨਾਲ ਰਹਿਣ ਵਾਸਤੇ ਆਖਿਆ ਗਿਆ ਹੈ ਜੋ ਸਰਾਸਰ ਬੇਇਨਸਾਫੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All