ਖਾਲ਼ਸਈ ਜਾਹੋ-ਜਲਾਲ ਨਾਲ ਸੀਸ ਮਾਰਗ ਯਾਤਰਾ ਸ਼ੁਰੂ
ਸ੍ਰੀ ਗੁਰੂ ਤੇਗ਼ ਬਹਾਦਰ ਦੀ 350 ਸਾਲਾ ਸ਼ਹਾਦਤ ਸਬੰਧੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ, ਅਕਾਲ ਪੁਰਖ ਕੀ ਫੌਜ ਅੰਮ੍ਰਿਤਸਰ ਤੇ ਗਿਆਨ ਪ੍ਰਗਾਸੁ ਟਰੱਸਟ ਬੁੱਢੇਵਾਲ ਲੁਧਿਆਣਾ ਵੱਲੋਂ ਭਾਈ ਜੈਤਾ ਦੀ ਅਦੁੱਤੀ ਕੁਰਬਾਨੀ ਨੂੰ ਸਮਰਪਿਤ ਤਿੰਨ ‘ਸੀਸ ਮਾਰਗ ਯਾਤਰਾ’ ਅੱਜ ਸਵੇਰੇ 9 ਵਜੇ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਸ਼ੁਰੂ ਕੀਤੀ ਗਈ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਸ ਯਾਤਰਾ ਨੂੰ ਅਰਦਾਸ ਉਪਰੰਤ ਪੰਜਾਬ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਚੇਅਰਮੈਨ ਗੁਰਦੁਆਰਾ ਸੀਸ ਗੰਜ ਸਾਹਿਬ ਅਮਰਜੀਤ ਸਿੰਘ ਪਿੰਕੀ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ ਨੇ ਰਵਾਨਾ ਕੀਤਾ। ਇਸ ਮੌਕੇ ਭਾਈ ਜੈਤਾ ਜੀ ਦੀ ਅੱਠਵੀਂ ਪੀੜ੍ਹੀ ਵਿੱਚੋਂ ਬਾਬਾ ਤੀਰਥ ਸਿੰਘ ਅਨੰਦਪੁਰ ਸਾਹਿਬ, ਗਿਆਨੀ ਕੇਵਲ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ, ਪ੍ਰੋ. ਸ਼ਾਮ ਸਿੰਘ, ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ, ਰਾਜਵਿੰਦਰ ਸਿੰਘ ਰਾਹੀ, ਆਲ ਇੰਡੀਆ ਪੀਸ ਮਿਸ਼ਨ, ਦਿਆ ਸਿੰਘ ਅਤੇ ਸੰਗਤ ਸ਼ਾਮਲ ਸਨ।
