ਸਿਸੋਦੀਆ ਵੱਲੋਂ ਦਿੱਲੀ ਸਪੋਰਟਸ ਯੂਨੀਵਰਸਿਟੀ ਵਾਲੀ ਥਾਂ ਦਾ ਨਿਰੀਖਣ

ਸਿਸੋਦੀਆ ਵੱਲੋਂ ਦਿੱਲੀ ਸਪੋਰਟਸ ਯੂਨੀਵਰਸਿਟੀ ਵਾਲੀ ਥਾਂ ਦਾ ਨਿਰੀਖਣ

ਮੁੰਡਕਾ ਵਿੱਚ ਪ੍ਰਸਤਾਵਿਤ ਥਾਂ ਦਾ ਨਿਰੀਖਣ ਕਰਦੇ ਹੋਏ ਮਨੀਸ਼ ਸਿਸੋਦੀਆ। - ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 17 ਅਕਤੂਬਰ

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਦਿੱਲੀ ਸਪੋਰਟਸ ਯੂਨੀਵਰਸਿਟੀ ਖੇਡਾਂ ਦੀ ਦੁਨੀਆ ’ਚ ਦੇਸ਼ ਦਾ ਨਾਮ ਰੋਸ਼ਨ ਕਰੇਗੀ। ਸ੍ਰੀ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸੁਪਨਾ ਹੈ ਕਿ ਉਹ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ’ਚ ਅੱਗੇ ਵਧਣ ਲਈ ਵਿਸ਼ਵ ਪੱਧਰੀ ਸਹੂਲਤਾਂ ਤੇ ਸਿਖਲਾਈ ਪ੍ਰਦਾਨ ਕਰੇ। ਸਾਡੀ ਖੇਡ ਪ੍ਰਤਿਭਾ ਅੰਤਰਰਾਸ਼ਟਰੀ ਮੁਕਾਬਲੇ ਵਿਚ ਵੱਧ ਤੋਂ ਵੱਧ ਤਗ਼ਮਾ ਲਿਆਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸ੍ਰੀ ਸਿਸੋਦੀਆ ਨੇ ਅੱਜ ਦਿੱਲੀ ਸਪੋਰਟਸ ਯੂਨੀਵਰਸਿਟੀ ਲਈ ਮੁੰਡਕਾ ਪਿੰਡ ’ਚ ਪ੍ਰਸਤਾਵਿਤ ਥਾਂ ਦਾ ਨਿਰੀਖਣ ਕੀਤਾ। ਮੁੰਡਕਾ ਦੇ ‘ਆਪ’ ਵਿਧਾਇਕ ਧਰਮਪਾਲ ਤੇ ਸ੍ਰੀ ਸਿਸੋਦੀਆ ਨੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਕੀਤੇ। ਇਸ ਦੌਰਾਨ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦਿੱਲੀ ਸਪੋਰਟਸ ਯੂਨੀਵਰਸਿਟੀ ਬਿੱਲ ਨੂੰ ਦਿੱਲੀ ਵਿਧਾਨ ਸਭਾ ਵਿੱਚੋਂ ਪਾਸ ਕਰ ਦਿੱਤਾ ਗਿਆ। ਕਰੋਨਾ ਸੰਕਟ ਕਾਰਨ ਕੰਮ ’ਚ ਵਿਘਨ ਪਿਆ ਹੈ ਪਰ ਹੁਣ ਇਸ ਦਿਸ਼ਾ ’ਚ ਤੇਜ਼ੀ ਨਾਲ ਅੱਗੇ ਵਧਣਾ ਚਾਹੁੰਦੇ ਹਾਂ ਕਿਉਂਕਿ ਇਹ ਸਾਡਾ ਸੁਪਨਾ ਹੈ ਕਿ ਸਾਡੇ ਬੱਚਿਆਂ ਤੇ ਨੌਜਵਾਨਾਂ ਨੂੰ ਸਿੱਖਿਆ ਤੇ ਖੇਡਾਂ ਦੇ ਖੇਤਰ ’ਚ ਵਿਸ਼ਵ ਪੱਧਰੀ ਮੌਕੇ ਪ੍ਰਦਾਨ ਕੀਤੇ ਜਾਣ। ਸ੍ਰੀ ਸਿਸੋਦੀਆ ਨੇ ਕਿਹਾ ਕਿ ਦਿੱਲੀ ਸਪੋਰਟਸ ਯੂਨੀਵਰਸਿਟੀ ਦਾ ਉਦੇਸ਼ ਵਿਸ਼ਵ ਪੱਧਰੀ ਸਿਖਲਾਈ, ਖੋਜ ਤੇ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ’ਚ ਸਿਹਤ ਤੇ ਕਸਰਤ ਆਦਿ ਨੂੰ ਉਤਸ਼ਾਹਤ ਕਰਨਾ ਹੈ। ਖੇਡਾਂ ਦੀ ਸਿਖਲਾਈ ਦੀ ਸਿਖਲਾਈ ਨੂੰ ਬਹੁ-ਅਨੁਸ਼ਾਸਨੀ ਬਣਾਉਣਾ ਚਾਹੁੰਦੇ ਹਾਂ ਤਾਂ ਜੋ ਖੇਡ ਪੇਸ਼ੇਵਰ ਰੁਜ਼ਗਾਰ ਦੇ ਵਿਸ਼ਾਲ ਮੌਕੇ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਖੇਡਾਂ ਨੂੰ ਪ੍ਰਸਿੱਧ ਬਣਾ ਕੇ ਜਨਤਕ ਸਿਹਤ ਨੂੰ ਉਤਸ਼ਾਹਤ ਕਰਨ ਦੀ ਕੋਸ਼ਿਸ਼ ਕਰੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All