ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਮਈ
ਦਿੱਲੀ ਸਰਕਾਰ ਨੇ ਆਪਣੇ ਅਧਿਆਪਕਾਂ ਨੂੰ ਯੂਕੇ, ਫਿਨਲੈਂਡ, ਸਿੰਗਾਪੁਰ ਅਤੇ ਭਾਰਤ ਵਿੱਚ ਆਈਆਈਐਮਜ਼ ਵਿੱਚ ਵੱਖ-ਵੱਖ ਲੀਡਰਸ਼ਿਪ ਅਤੇ ਸਮਰੱਥਾ ਨਿਰਮਾਣ ਸਿਖਲਾਈ ਰਾਹੀਂ ਆਪਣੇ ਆਪ ਵਿੱਚ ਸੁਧਾਰ ਕਰਨ ਅਤੇ ਅਧਿਆਪਨ ਦੀਆਂ ਨਵੀਆਂ ਤਕਨੀਕਾਂ ਅਤੇ ਢੰਗਾਂ ਨੂੰ ਸਿੱਖਣ ਦਾ ਮੌਕਾ ਦਿੱਤਾ ਹੈ। ਇਸ ਦਿਸ਼ਾ ਵਿੱਚ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਲੰਡਨ ਵਿੱਚ ਕੈਂਬਰਿਜ ਯੂਨੀਵਰਸਿਟੀ ਦੇ ਫੈਕਲਟੀ ਨਾਲ ਮੁਲਾਕਾਤ ਕੀਤੀ ਤੇ ਯੂਨੀਵਰਸਿਟੀ ਨਾਲ ਦਿੱਲੀ ਸਰਕਾਰ ਦੀ ਚੱਲ ਰਹੀ ਭਾਈਵਾਲੀ ਅਤੇ ਇਸ ਨੂੰ ਅਗਲੇ ਪੱਧਰ ਤੱਕ ਲਿਜਾਣ ਬਾਰੇ ਚਰਚਾ ਕੀਤੀ।