ਸਿਸੋਦੀਆ ਨੇ ਸਕੂਲ ਤੇ ਕਾਲਜ ਖੋਲ੍ਹਣ ਸਬੰਧੀ ਅਧਿਆਪਕਾਂ ਤੇ ਮਾਪਿਆਂ ਤੋਂ ਸੁਝਾਅ ਮੰਗੇ

ਸਿਸੋਦੀਆ ਨੇ ਸਕੂਲ ਤੇ ਕਾਲਜ ਖੋਲ੍ਹਣ ਸਬੰਧੀ ਅਧਿਆਪਕਾਂ ਤੇ ਮਾਪਿਆਂ ਤੋਂ ਸੁਝਾਅ ਮੰਗੇ

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮਨੀਸ਼ ਸਿਸੋਦੀਆ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 28 ਜੁਲਾਈ

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਤੋਂ ਸਕੂਲ ਮੁੜ ਖੋਲ੍ਹਣ ਤੇ ਹੋਰ ਵਿਦਿਅਕ ਸੰਸਥਾਵਾਂ ਤੋਂ ਸੁਝਾਅ ਮੰਗੇ। ਅਧਿਆਪਕ, ਮਾਪੇ ਤੇ ਵਿਦਿਆਰਥੀ ਵਿਦਿਅਕ ਸੰਸਥਾਵਾਂ ਖੋਲ੍ਹਣ ਸਬੰਧੀ ਆਪਣੇ ਸੁਝਾਅ delhischools21@gmail.com ’ਤੇ ਈਮੇਲ ਕਰਕੇ ਭੇਜ ਸਕਦੇ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਅਕ ਅਦਾਰਿਆਂ ਦੇ ਮੁੜ ਖੁੱਲ੍ਹਣ ਤੋਂ ਪਹਿਲਾਂ ਇਹ ਜ਼ਰੂਰੀ ਹੈ ਕਿ ਸਾਰੇ ਹਿੱਸੇਦਾਰਾਂ ਦੇ ਸੁਝਾਅ ਜ਼ਰੂਰੀ ਹੋਣ ਤਾਂ ਜੋ ਸਰਕਾਰ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਫ਼ੈਸਲਾ ਲੈ ਸਕੇ। ਉਪ ਮੁੱਖ ਮੰਤਰੀ ਨੇ 19 ਜੁਲਾਈ ਤੋਂ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਵਿਸ਼ੇਸ਼ ਪੀਟੀਐਮ ਦੌਰਾਨ ਕਈ ਸਕੂਲਾਂ ਦਾ ਦੌਰਾ ਕੀਤਾ ਤੇ ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮਾਪਿਆਂ ਤੇ ਅਧਿਆਪਕਾਂ ਵਿੱਚ ਇਹ ਉਤਸੁਕਤਾ ਵੇਖੀ ਗਈ ਕਿ ਉਹ ਚਾਹੁੰਦੇ ਹਨ ਕਿ ਸਕੂਲ ਖੋਲ੍ਹੇ ਜਾਣ ਪਰ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਦੇ ਦਿਮਾਗ ਵਿਚ ਇਕ ਡਰ ਵੀ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਕਾਲਜ ਬੰਦ ਹੋਣ ਕਾਰਨ ਨੌਜਵਾਨਾਂ ਦੀ ਕਾਲਜ ਜ਼ਿੰਦਗੀ ਵੀ ਘਰ ਦੇ ਇੱਕ ਛੋਟੇ ਕਮਰੇ ਵਿੱਚ ਰਹਿ ਗਈ ਹੈ। ਇਸ ਲਈ ਨੌਜਵਾਨ ਵੀ ਇਸ ਬਾਰੇ ਉਤਸੁਕ ਹਨ ਕਿ ਉਨ੍ਹਾਂ ਦੇ ਕਾਲਜ ਕਦੋਂ ਅਤੇ ਕਿਵੇਂ ਖੁੱਲ੍ਹਣਗੇ। ਉਪ ਮੁੱਖ ਮੰਤਰੀ ਨੇ ਡਿਜੀਟਲ ਪ੍ਰੈੱਸ ਕਾਨਫਰੰਸ ਰਾਹੀਂ ਕਿਹਾ ਕਿ ਦਿੱਲੀ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਸਨ ਪਰ ਹੁਣ ਨੇੜਲੇ ਕਈ ਰਾਜਾਂ ਵਿੱਚ ਸਕੂਲ ਖੁੱਲ੍ਹ ਗਏ ਹਨ ਜਾਂ ਖੁੱਲ੍ਹ ਰਹੇ ਹਨ। ਨਾਲ ਹੀ ਦਿੱਲੀ ਵਿਚ ਕਰੋਨਾ ਦੀ ਸਥਿਤੀ ਵੀ ਕਾਬੂ ਹੇਠ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਸੁਝਾਅ ਮਿਲਣ ਤੋਂ ਬਾਅਦ ਸਰਕਾਰ ਤੈਅ ਕਰੇਗੀ ਕਿ ਵਿਦਿਅਕ ਅਦਾਰੇ ਕਦੋਂ ਅਤੇ ਕਿਵੇਂ ਖੋਲ੍ਹਣੇ ਹਨ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਪੀਟੀਐੱਮ ਵਿੱਚ 5 ਲੱਖ ਤੋਂ ਵੱਧ ਮਾਪਿਆਂ ਨੇ ਸਕੂਲ ਦਾ ਦੌਰਾ ਕੀਤਾ ਤੇ ਅਧਿਆਪਕਾਂ ਨਾਲ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਤੇ ਤੰਦਰੁਸਤੀ ਬਾਰੇ ਗੱਲਬਾਤ ਕੀਤੀ। ਇਹ ਵਿਸ਼ੇਸ਼ ਪੀਟੀਐਮ 31 ਜੁਲਾਈ ਤੱਕ ਚੱਲੇਗੀ।

ਸ਼ੇਖ ਸਰਾਏ ਦੇ ਏਪੀਜੇ ਸਕੂਲ ਦਾ ਪ੍ਰਬੰਧ ਦਿੱਲੀ ਸਰਕਾਰ ਸਾਂਭੇਗੀ

ਕੇਜਰੀਵਾਲ ਸਰਕਾਰ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਨੇ ਦਿੱਲੀ ਦੇ ਸ਼ੇਖ ਸਰਾਏ ਵਿੱਚ ‘ਏਪੀਜੇ’ ਸਕੂਲ ਦੇ ਪ੍ਰਬੰਧਨ ਨੂੰ ਸੰਭਾਲਣ ਲਈ ਕਾਰਨ ਦੱਸੋ ਨੋਟਿਸ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਕੇਜਰੀਵਾਲ ਸਰਕਾਰ ਨੇ ਕਈ ਵਾਰ ਮਨਮਾਨੇ ਤਰੀਕੇ ਨਾਲ ਵਧੀਆਂ ਫੀਸਾਂ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ ਹਨ, ਪਰ ਏਪੀਜੇ ਸਕੂਲ ਪ੍ਰਬੰਧਨ ਉਨ੍ਹਾਂ ਆਦੇਸ਼ਾਂ ਦੀ ਪਾਲਣਾ ਕਰਨ ਵਿਚ ਹਰ ਵਾਰ ਅਸਫ਼ਲ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਏਪੀਜੀ ਸਕੂਲ ਦੇ ਪ੍ਰਬੰਧਨ ਨੂੰ ਸੰਭਾਲਣ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਹ ਫਾਈਲ ਉਪਰਾਜਪਾਲ ਅਨਿਲ ਬੈਜਲ ਨੂੰ ਭੇਜ ਦਿੱਤੀ ਗਈ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮਾਪਿਆਂ ਨੂੰ ਭਰੋਸਾ ਦਿਵਾਇਆ ਹੈ ਕਿ ਦਿੱਲੀ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨਹੀਂ ਹੋਣ ਦੇਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All