ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਅਗਸਤ
ਸਕੂਲ ਮੁੜ ਖੋਲ੍ਹਣ ਤੋਂ ਪਹਿਲਾਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਦੱਖਣ-ਪੂਰਬੀ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਕੂਲ ਮੁਖੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਸਕੂਲ ਖੋਲ੍ਹਣ ਤੋਂ ਬਾਅਦ ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ‘ਐਸਓਪੀ’ ਦੀ ਸਖ਼ਤੀ ਨਾਲ ਪਾਲਣਾ ਕਰਨ। ਸਕੂਲ ਮੁਖੀਆਂ ਨਾਲ ਗੱਲਬਾਤ ਦੌਰਾਨ ਉਪ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਹੁਣ ਕਰੋਨਾ ਦੇ ਮਾਮਲਿਆਂ ਨੂੰ ਕਾਫ਼ੀ ਹੱਦ ਤੱਕ ਕਾਬੂ ਕਰ ਲਿਆ ਗਿਆ ਹੈ। ‘ਵਿਸ਼ੇਸ਼ ਪੇਟੀਐਮ’ ਦੇ ਦੌਰਾਨ ਜ਼ਿਆਦਾਤਰ ਮਾਪੇ ਸਹਿਮਤ ਹੋਏ ਕਿ ਸਕੂਲ ਦੁਬਾਰਾ ਖੋਲ੍ਹੇ ਜਾਣੇ ਚਾਹੀਦੇ ਹਨ ਕਿਉਂਕਿ ਪਿਛਲੇ 1.5 ਸਾਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋਇਆ ਹੈ। ਉਪ ਮੁੱਖ ਮੰਤਰੀ ਨੇ ਸਕੂਲ ਖੋਲ੍ਹਣ ਸਬੰਧੀ ਸਕੂਲ ਮੁਖੀਆਂ ਤੋਂ ਸੁਝਾਅ ਵੀ ਮੰਗੇ।