ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੰਜਿਸ਼ ਤਹਿਤ ਛੇ ਸਾਲਾ ਬੱਚਾ ਅਗਵਾ

ਮੁਲਜ਼ਮ ਸ਼ਕੂਰਬਸਤੀ ਤੋਂ ਗ੍ਰਿਫ਼ਤਾਰ
Advertisement

ਦਿੱਲੀ ਪੁਲੀਸ ਨੇ ਅੱਜ ਦੱਸਿਆ ਕਿ ਉੱਤਰ-ਪੱਛਮੀ ਦਿੱਲੀ ਦੇ ਸੁਭਾਸ਼ ਪਲੇਸ ਇਲਾਕੇ ਵਿੱਚੋਂ 6 ਸਾਲਾ ਬੱਚੇ ਨੂੰ ਅਗਵਾ ਕਰਕੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਇੱਕ 23 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਮੁਤਾਬਕ ਮੁਲਜ਼ਮ ਨੇ ਇਹ ਕਾਰਾ ਨਿੱਜੀ ਰੰਜਿਸ਼ ਦੇ ਚੱਲਦਿਆਂ ਕੀਤਾ।

ਮੁਲਜ਼ਮ ਦੀ ਪਛਾਣ ਸ਼ਕੂਰਬਸਤੀ ਦੇ ਰਹਿਣ ਵਾਲੇ ਮੁਹੰਮਦ ਸਮੀਮ ਵਜੋਂ ਹੋਈ ਹੈ। ਉਸ ਨੂੰ ਘਟਨਾ ਦੇ ਕੁਝ ਘੰਟਿਆਂ ਦੇ ਅੰਦਰ ਹੀ ਕਾਬੂ ਕਰ ਲਿਆ ਗਿਆ ਅਤੇ ਬੱਚੇ ਨੂੰ ਤਲਾਸ਼ੀ ਮੁਹਿੰਮ ਤੋਂ ਬਾਅਦ ਛੁਡਵਾ ਲਿਆ ਗਿਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ 4 ਨਵੰਬਰ ਨੂੰ ਤੜਕੇ 3:18 ਵਜੇ ਦੇ ਕਰੀਬ ਇੱਕ ਪੀ ਸੀ ਆਰ ਕਾਲ ਆਈ, ਜਿਸ ਵਿੱਚ ਸੁਭਾਸ਼ ਪਲੇਸ ਇਲਾਕੇ ਤੋਂ 6 ਸਾਲਾ ਬੱਚੇ ਦੇ ਅਗਵਾ ਹੋਣ ਦੀ ਸੂਚਨਾ ਦਿੱਤੀ ਗਈ। ਬੱਚੇ ਦੀ ਮਾਂ ਨੇ ਦੱਸਿਆ ਕਿ ਉਸ ਦਾ ਪੁੱਤਰ 3 ਨਵੰਬਰ ਦੀ ਸ਼ਾਮ ਕਰੀਬ 7 ਵਜੇ ਨੇੜੇ ਦੀ ਦੁਕਾਨ ’ਤੇ ਗਿਆ ਸੀ, ਪਰ ਘਰ ਵਾਪਸ ਨਹੀਂ ਪਰਤਿਆ। ਉਸ ਨੂੰ ਸ਼ੱਕ ਹੋਇਆ ਕਿ ਕਿਸੇ ਨੇ ਉਸ ਦੇ ਬੇਟੇ ਨੂੰ ਅਗਵਾ ਕਰ ਲਿਆ ਹੈ, ਜਿਸ ਤੋਂ ਬਾਅਦ ਉਸ ਨੇ ਪੁਲੀਸ ਕੋਲ ਪਹੁੰਚ ਕੀਤੀ। ਮਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਐੱਫ ਆਈ ਆਰ ਦਰਜ ਕੀਤੀ। ਅਧਿਕਾਰੀ ਨੇ ਅੱਗੇ ਦੱਸਿਆ ਕਿ ਇੱਕ ਟੀਮ ਨੇ ਤੁਰੰਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਨੇੜਲੀਆਂ ਗਲੀਆਂ ਅਤੇ ਦੁਕਾਨਾਂ ਦੀ ਸੀ ਸੀ ਟੀ ਵੀ ਫੁਟੇਜ ਦੀ ਜਾਂਚ ਕੀਤੀ ਗਈ। ਤਲਾਸ਼ੀ ਦੌਰਾਨ ਬੱਚਾ ਰੇਲਵੇ ਲਾਈਨਾਂ ਨੇੜੇ ਝਾੜੀਆਂ ’ਚੋਂ ਜ਼ਖਮੀ ਹਾਲਤ ਵਿੱਚ ਮਿਲਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਸ ਤੋਂ ਬਾਅਦ ਟੀਮ ਨੇ ਮੁਲਜ਼ਮ ਦਾ ਪਤਾ ਲਗਾ ਕੇ ਉਸ ਨੂੰ ਸ਼ਕੂਰਬਸਤੀ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਕਿਹਾ ਕਿ ਪੁੱਛ-ਪੜਤਾਲ ਦੌਰਾਨ ਸਮੀਮ ਨੇ ਮੰਨਿਆ ਕੀਤਾ ਕਿ ਉਸ ਨੇ ਨਿੱਜੀ ਰੰਜਿਸ਼ ਕਾਰਨ ਬੱਚੇ ਨੂੰ ਅਗਵਾ ਕਰਕੇ ਉਸ ਨਾਲ ਕੁੱਟਮਾਰ ਕੀਤੀ ਸੀ।

Advertisement

Advertisement
Show comments