ਸੰਸਦ ’ਚ ਸਰਕਾਰ ਨੂੰ ਘੇਰਨ ਲਈ ਸੋਨੀਆ ਦੀ ਆਪਣੇ ਐੱਮਪੀਜ਼ ਨਾਲ ਮੀਟਿੰਗ

ਸੰਸਦ ’ਚ ਸਰਕਾਰ ਨੂੰ ਘੇਰਨ ਲਈ ਸੋਨੀਆ ਦੀ ਆਪਣੇ ਐੱਮਪੀਜ਼ ਨਾਲ ਮੀਟਿੰਗ

ਨਵੀਂ ਦਿੱਲੀ, 11 ਜੁਲਾਈ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਲੋਕ ਸਭਾ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨਾਲ ਦੇਸ਼ ਦੀ ਕੋਵਿਡ-19 ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ। ਸੂਤਰਾਂ ਅਨੁਸਾਰ ਉਨ੍ਹਾਂ ਨੇ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਸੰਸਦ ਦੇ ਅਗਲੇ ਸੈਸ਼ਨ ਵਿੱਚ ਚੁੱਕੇ ਜਾਣ ਵਾਲੇ ਮੁੱਦਿਆਂ ’ਤੇ ਚਰਚਾ ਕੀਤੀ। ਸੰਸਦ ਵਿੱਚ ਪਾਰਟੀ ਕਰੋਨਾਵਾਇਰਸ ਮਹਾਮਾਰੀ ਅਤੇ ਚੀਨ-ਭਾਰਤ ਤਣਾਅ ਦੇ ਮਾਮਲੇ ਵਿੱਚ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰੇਗੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All