ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰੂ ਹਰਿਕ੍ਰਿਸ਼ਨ ਸਕੂਲਾਂ ਦੇ ਦਾਖਲੇ ਸਬੰਧੀ ਵਿਸ਼ੇਸ਼ ਕੈਂਪ

ਨਰਸਰੀ ਤੋਂ ਬਾਰ੍ਹਵੀਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਸਬੰਧੀ ਜਾਣਕਾਰੀ ਦਿੱਤੀ
ਸੁਸਾਇਟੀ ਦੇ ਚੇਅਰਮੈਨ ਕੁਲਤਾਰਨ ਸਿੰਘ ਕੋਛੜ ਅਤੇ ਪ੍ਰਿੰਸੀਪਲ ਭੁਪਿੰਦਰਜੀਤ ਸਿੰਘ ਗੁਲਸ਼ਨ ਦਾਖ਼ਲਾ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ।
Advertisement

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਵੀਂ ਦਿੱਲੀ ਸੋਸਾਇਟੀ ਦੇ ਚੇਅਰਮੈਨ ਕੁਲਤਾਰਨ ਸਿੰਘ ਕੋਛੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ’ਚ ਦਾਖਲੇ ਸਬੰਧੀ ਵਿਸ਼ੇਸ਼ ਕੈਂਪ ਲਗਾਏ ਗਏ। ਇਹ ਕੈਂਪ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਦਿੱਲੀ ਦੇ ਸਮੂਹ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਬ੍ਰਾਚਾਂ ਬਾਰੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਸਬੰਧੀ ਜਾਣਕਾਰੀ ਦਿੱਤੀ ਗਈ। ਇਹ ਵੀ ਦੱਸਿਆ ਗਿਆ ਕਿ ਇਨ੍ਹਾਂ ਸਕੂਲਾਂ ਵਿੱਚ ਬੱਚਿਆਂ ਨੂੰ ‘ਵੈਲਯੂ ਬੇਸਡ ਐਜੂਕੇਸ਼ਨ’ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ‘ਆਧੁਨਿਕ ਸਹੂਲਤਾਂ’ ਨਾਲ ਲੈਸ ਕਲਾਸ ਰੂਮ, ਲੈਬਸ ਵਿੱਚ ਵਿਦਿਆਰਥੀਆਂ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿੱਖ ਧਰਮ ਦੀਆਂ ਰਹੁ-ਰੀਤਾਂ ਅਤੇ ਸਿੱਖ ਇਤਿਹਾਸ ਬਾਰੇ ਵੀ ਵਿਸ਼ੇਸ਼ ਜਾਣਕਾਰੀ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਕੁਆਲੀਫਾਈਡ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਸੀਨੀਅਰ ਜਮਾਤਾਂ ਵਿੱਚ ਪੜ੍ਹਾਈ ਦੇ ਨਾਲ-ਨਾਲ ‘ਕਰੀਅਰ’ ਸੰਬੰਧੀ ਵੀ ਦੱਸਿਆ ਜਾ ਰਿਹਾ ਹੈ। ਬੱਚਿਆਂ ਦੇ ਸਰੀਰਿਕ ਅਤੇ ਮਾਨਸਿਕ ਵਿਕਾਸ ਲਈ ਸਮੇਂ-ਸਮੇਂ ਤੇ ‘ਗਤੀਵਿਧੀਆਂ’ ਕਰਾਈਆਂ ਜਾਂਦੀਆਂ ਹਨ।

Advertisement
Advertisement