ਗੁਰਦੁਆਰੇ ਵਿੱਚ ਵਿਸ਼ੇਸ਼ ਸੈੱਲ ਸਥਾਪਤ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਮੈਡੀਏਸ਼ਨ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਰਾਹੀਂ ਵਕੀਲਾਂ ਵੱਲੋਂ ਲੋੜ ਪੈਣ ’ਤੇ ਸੰਗਤ ਨੂੰ ਬਿਨਾਂ ਕਿਸੇ ਫੀਸ ਦੇ ਕਾਨੂੰਨੀ ਸਲਾਹ ਦਿੱਤੀ ਜਾਵੇਗੀ ਤੇ ਪਰਿਵਾਰਕ ਝਗੜਿਆਂ ਦਾ ਆਪਸੀ ਸਹਿਮਤੀ ਨਾਲ...
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਮੈਡੀਏਸ਼ਨ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਰਾਹੀਂ ਵਕੀਲਾਂ ਵੱਲੋਂ ਲੋੜ ਪੈਣ ’ਤੇ ਸੰਗਤ ਨੂੰ ਬਿਨਾਂ ਕਿਸੇ ਫੀਸ ਦੇ ਕਾਨੂੰਨੀ ਸਲਾਹ ਦਿੱਤੀ ਜਾਵੇਗੀ ਤੇ ਪਰਿਵਾਰਕ ਝਗੜਿਆਂ ਦਾ ਆਪਸੀ ਸਹਿਮਤੀ ਨਾਲ ਨਿਬੇੜਾ ਕਰਵਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਸੀ ਕਿ ਅੱਜ-ਕੱਲ੍ਹ ਪਰਿਵਾਰਾਂ ਵਿੱਚ ਮਾਮੂਲੀ ਗੱਲਾਂ ਨੂੰ ਲੈ ਕੇ ਆਪਸੀ ਰਿਸ਼ਤਿਆਂ ਵਿੱਚ ਦੂਰੀਆਂ ਪੈਦਾ ਹੋ ਜਾਂਦੀਆਂ ਹਨ। ਅਜਿਹੇ ਮਾਮਲਿਆਂ ਦੇ ਨਿਬੇੜੇ ਲਈ ਮੈਡੀਏਸ਼ਨ ਸੈੱਲ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਮੁੱਚੀ ਕਮੇਟੀ ਨੇ ਗੁਰਦੁਆਰਾ ਸਾਹਿਬ ਵਿੱਚ ਮੈਡੀਏਸ਼ਨ ਸੈੱਲ ਸਥਾਪਤ ਕਰਨ ਦਾ ਫੈਸਲਾ ਲਿਆ। ਇਸ ਲਈ ਵਕੀਲਾਂ ਦਾ ਇੱਕ ਪੈਨਲ ਵੀ ਬਣਾਇਆ ਗਿਆ ਹੈ, ਜਿਸ ਵਿੱਚ ਐਡਵੋਕੇਟ ਰਸ਼ਮੀ ਗੁਲਾਟੀ, ਜਪਨੀਤ ਕੌਰ ਚਾਵਲਾ, ਸੁਸ਼ੀ ਸੂਦ, ਮਨਦੀਪ ਕੌਰ, ਸਵਰਨਦੀਪ ਸਿੰਘ, ਅਮਿਤ ਮਜੂਮਦਾਰ, ਰਮਨੀਕ ਕੌਰ ਸਮੇਤ ਹੋਰ ਵਕੀਲਾਂ ਨੂੰ ਸ਼ਾਮਲ ਕੀਤਾ ਗਿਆ ਹੈ।

