ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਸਤੰਬਰ
ਸਪਾਈਸ ਜੈੱਟ ਦੇ 150 ਤੋਂ ਵੱਧ ਕਰਮਚਾਰੀਆਂ ਨੇ ਬਕਾਇਆ ਅਦਾਇਗੀ ਨਾ ਕੀਤੇ ਜਾਣ ਦੀ ਸ਼ਿਕਾਇਤ ਕਰਦੇ ਹੋਏ ਸ਼ੁੱਕਰਵਾਰ ਨੂੰ ਦਿੱਲੀ ਏਅਰਪੋਰਟ ’ਤੇ ਪ੍ਰਦਰਸ਼ਨ ਕੀਤਾ ਪਰ ਏਅਰਲਾਈਨ ਨੇ ਕਿਹਾ ਕਿ ਸਟਾਫ ਦੇ ਇੱਕ ਹਿੱਸੇ ਨਾਲ ਜੁੜਿਆ ਮਸਲਾ ਹੱਲ ਹੋ ਗਿਆ ਹੈ ਤੇ ਕੰਮਕਾਜ ਪ੍ਰਭਾਵਿਤ ਨਹੀਂ ਹੋਇਆ ਹੈ।
ਏਅਰਲਾਈਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਪਾਈਸਜੈੱਟ ਦੇ ਉਡਾਣ ਸੰਚਾਲਨ ਆਮ ਵਰਗੇ ਰਹੇ। ਦਿੱਲੀ ਹਵਾਈ ਅੱਡੇ ’ਤੇ ਸਪਾਈਸਜੈੱਟ ਦੇ ਕਰਮਚਾਰੀਆਂ ਦੇ ਇੱਕ ਹਿੱਸੇ ਦਾ ਮਸਲਾ ਹੱਲ ਹੋ ਗਿਆ ਹੈ ਤੇ ਕਰਮਚਾਰੀ ਕੰਮ ’ਤੇ ਪਰਤ ਆਏ ਹਨ। ਏਅਰਲਾਈਨ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਏਅਰਲਾਈਨ ਦੇ ਇੱਕ ਸਾਬਕਾ ਪਾਇਲਟ ਨੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਨੂੰ ਲਿਖੇ ਪੱਤਰ ਵਿੱਚ ਦਾਅਵਾ ਕੀਤਾ ਸੀ ਕਿ ਏਅਰਲਾਈਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ ਤੇ ਤਨਖਾਹ ਵਿੱਚ ਕਟੌਤੀ ਕਾਰਨ ਪਾਇਲਟ ਬਹੁਤ ਤਣਾਅ ਵਿੱਚ ਸਨ।
ਦੂਜੇ ਪਾਸੇ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ -ਜਨਰਲ ਨੇ ਕਿਹਾ ਕਿ ਇਸ ਪੱਤਰ ਨੂੰ ਸਵੀਕਾਰ ਕਰ ਲਿਆ ਹੈ ਤੇ ਕਿਹਾ ਹੈ ਕਿ ਇਹ ਪੱਤਰ ਦਿੱਲੀ ਏਅਰਪੋਰਟ ’ਤੇ ਪ੍ਰਦਰਸ਼ਨ ਕਰ ਰਹੇ ਕਰਮਚਾਰੀ ਜਿਨ੍ਹਾਂ ’ਚੋਂ ਜ਼ਿਆਦਾਤਰ ਕੈਰੀਅਰ ਦੇ ਸੁਰੱਖਿਆ ਵਿਭਾਗ ’ਚ ਕੰਮ ਕਰਦੇ ਹਨ ਬਾਅਦ ’ਚ ਏਅਰਲਾਈਨ ਮੈਨੇਜਮੈਂਟ ਨਾਲ ਗੱਲਬਾਤ ਤੋਂ ਬਾਅਦ ਕੰਮ ’ਤੇ ਪਰਤ ਆਏ। ਸਪਾਈਸਜੈੱਟ ਦੇ ਬੁਲਾਰੇ ਨੇ ਪਹਿਲਾਂ ਸਪੱਸ਼ਟ ਕੀਤਾ ਕਿ ਦਿੱਲੀ ਹਵਾਈ ਅੱਡੇ ’ਤੇ ਕੈਰੀਅਰ ਦੇ ਉਡਾਣ ਸੰਚਾਲਨ ਆਮ ਤੌਰ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਏਅਰਪੋਰਟ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੇ ਕੁਝ ਮੁੱਦਿਆਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਹੈ ਤੇ ਮਾਮਲਾ ਹੱਲ ਕੀਤਾ ਜਾ ਰਿਹਾ ਹੈ।