ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਦੂਸ਼ਣ ਕਾਰਨ ਖੇਡ ਮੁਕਾਬਲੇ ਮੁਲਤਵੀ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਗੰਭੀਰ ਸ਼੍ਰੇਣੀ’ ਵਿੱਚ ਜਾਣ ਤੋਂ ਬਾਅਦ ਦਿੱਲੀ ਸਰਕਾਰ ਨੇ ਵਿਦਿਆਰਥੀਆਂ ਲਈ ਬਾਹਰੀ ਖੇਡ ਸਰਗਰਮੀਆਂ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਕਦਮ ਸੁਪਰੀਮ ਕੋਰਟ ਵੱਲੋਂ ਸਾਲ ਦੇ ਸਭ ਤੋਂ ਪ੍ਰਦੂਸ਼ਿਤ ਮਹੀਨਿਆਂ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ...
Advertisement

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਗੰਭੀਰ ਸ਼੍ਰੇਣੀ’ ਵਿੱਚ ਜਾਣ ਤੋਂ ਬਾਅਦ ਦਿੱਲੀ ਸਰਕਾਰ ਨੇ ਵਿਦਿਆਰਥੀਆਂ ਲਈ ਬਾਹਰੀ ਖੇਡ ਸਰਗਰਮੀਆਂ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਕਦਮ ਸੁਪਰੀਮ ਕੋਰਟ ਵੱਲੋਂ ਸਾਲ ਦੇ ਸਭ ਤੋਂ ਪ੍ਰਦੂਸ਼ਿਤ ਮਹੀਨਿਆਂ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਤੁਰੰਤ ਉਪਾਅ ਕਰਨ ਦੀ ਮੰਗ ਤੋਂ ਬਾਅਦ ਚੁੱਕਿਆ ਗਿਆ ਹੈ। ਦਿੱਲੀ ਸਰਕਾਰ ਨੇ ਰਾਜਧਾਨੀ ਵਿੱਚ ਸਾਰੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਖੇਡ ਸੰਸਥਾਵਾਂ ਨੂੰ ਨਿੱਘਰਦੀ ਹਵਾ ਗੁਣਵੱਤਾ ਕਾਰਨ ਨਵੰਬਰ ਅਤੇ ਦਸੰਬਰ ਵਿੱਚ ਹੋਣ ਵਾਲੇ ਖੇਡ ਮੁਕਾਬਲਿਆਂ ਨੂੰ ਮੁਲਤਵੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਸੀ ਕਿ ਦਿੱਲੀ ਪ੍ਰਸ਼ਾਸਨ ਨੂੰ ਹਵਾ ਪ੍ਰਦੂਸ਼ਣ ਕਾਰਨ ਖੇਡ ਮੁਕਾਬਲਿਆਂ ’ਤੇ ਰੋਕ ਲਾਉਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਅੱਜ ਦਿੱਲੀ ਵਿੱਚ ਔਸਤ ਏ ਕਿਊ ਆਈ 373 ਦਰਜ ਕੀਤਾ ਗਿਆ।

Advertisement
Advertisement
Show comments