ਨਵੀਂ ਦਿੱਲੀ, 10 ਮਈ
ਦਿੱਲੀ ਹਾਈ ਕੋਰਟ ਨੇ ਅੱਜ ਕੇਂਦਰ ਤੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਉਹ ਅਦਾਲਤੀ ਹੁਕਮਾਂ ਦਾ ਇੰਤਜ਼ਾਰ ਕੀਤੇ ਬਿਨਾਂ ਹੀ ਦਵਾਈਆਂ ਦੀ ਕਾਲਾਬਾਜ਼ਾਰੀ ਰੋਕਣ। ਇਸ ਵੇਲੇ ਦੇਸ਼ ਭਰ ਵਿਚ ਆਕਸੀਜਨ ਤੇ ਕਰੋਨਾ ਰੋਕੂ ਟੀਕਿਆਂ ਦੀ ਘਾਟ ਪਾਈ ਜਾ ਰਹੀ ਹੈ। ਜਸਟਿਸ ਵਿਪਨ ਸਾਂਘੀ ਤੇ ਰੇਖਾ ਪਾਲੀ ਦੇ ਬੈਂਚ ਨੇ ਜਨਤਕ ਹਿੱਤ ਵਿਚ ਪਾਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸਰਕਾਰ ਨੂੰ ਸਖਤ ਕਦਮ ਚੁੱਕਣ ਲਈ ਕਿਹਾ। ਅਦਾਲਤ ਤੋਂ ਮੰਗ ਕੀਤੀ ਗਈ ਸੀ ਕਿ ਕਰੋਨਾ ਇਲਾਜ ਵਿਚ ਵਰਤੀਆਂ ਜਾਂਦੀਆਂ ਦਵਾਈਆਂ ਨੂੰ ਐਕਟ ਅਨੁਸਾਰ ਜ਼ਰੂਰੀ ਵਸਤਾਂ ਐਲਾਨਿਆ ਜਾਵੇ।-ਪੀਟੀਆਈ