ਆਵਾਰਾ ਕੁੱਤਿਆਂ ਦਾ ਮਾਮਲਾ: ਸੁਪਰੀਮ ਕੋਰਟ ਦਾ ਨਵਾਂ ਬੈਂਚ ਅੱਜ ਕਰੇਗਾ ਸੁਣਵਾਈ
ਦਿੱਲੀ-ਐੱਨਸੀਆਰ ’ਚ ਆਵਾਰਾ ਕੁੱਤਿਆਂ ਨਾਲ ਸਬੰਧਤ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲੈ ਕੇ ਦੇਸ਼ ਭਰ ’ਚ ਵੱਡੇ ਪੱਧਰ ’ਤੇ ਵਿਰੋਧ ਤੋਂ ਬਾਅਦ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦਾ ਨਵਾਂ ਬੈਂਚ 14 ਅਗਸਤ ਨੂੰ ਮਾਮਲੇ ਦੀ ਸੁਣਵਾਈ ਕਰੇਗਾ। ਜਸਟਿਸ ਵਿਕਰਮ ਨਾਥ,...
Advertisement
ਦਿੱਲੀ-ਐੱਨਸੀਆਰ ’ਚ ਆਵਾਰਾ ਕੁੱਤਿਆਂ ਨਾਲ ਸਬੰਧਤ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲੈ ਕੇ ਦੇਸ਼ ਭਰ ’ਚ ਵੱਡੇ ਪੱਧਰ ’ਤੇ ਵਿਰੋਧ ਤੋਂ ਬਾਅਦ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦਾ ਨਵਾਂ ਬੈਂਚ 14 ਅਗਸਤ ਨੂੰ ਮਾਮਲੇ ਦੀ ਸੁਣਵਾਈ ਕਰੇਗਾ।
ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਐੱਨਵੀ ਅੰਜਾਰੀਆ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗਾ। ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਆਰ ਮਹਾਦੇਵਨ ਦੇ ਬੈਂਚ ਨੇ 11 ਅਗਸਤ ਨੂੰ ਦਿੱਲੀ-ਐੱਨਸੀਆਰ ’ਚ ਸਾਰੇ ਆਵਾਰਾ ਕੁੱਤਿਆਂ ਨੂੰ ਸੜਕਾਂ ਤੋਂ ਹਟਾ ਕੇ ‘ਜਲਦੀ ਤੋਂ ਜਲਦੀ’ ਆਸਰੇ ਵਾਲੀਆਂ ਥਾਵਾਂ ’ਤੇ ਪੱਕੇ ਤੌਰ ’ਤੇ ਭੇਜਣ ਦੇ ਨਿਰਦੇਸ਼ ਦਿੱਤੇ ਸਨ। ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ’ਚ ਕਿਹਾ ਸੀ ਕਿ ਨਿਆਂਪਾਲਿਕਾ ਦੀ ਇੱਕੋ ਇੱਕ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਨੂੰ ਉਹ ਸੱਚਾਈ ਦੀ ਯਾਦ ਦਿਵਾਉਣ ਦਾ ‘ਹੌਸਲਾ ਤੇ ਸ਼ਕਤੀ’ ਰੱਖੇ ਜਿਨ੍ਹਾਂ ਨੂੰ ਉਹ ਸੁਣਨਾ ਪਸੰਦ ਨਹੀਂ ਕਰਦੇ।
Advertisement
Advertisement
×