DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਵਾਰਾ ਕੁੱਤਿਆਂ ਦਾ ਮਾਮਲਾ: ਇਨਸਾਨਾਂ ਦੇ ਕੇਸਾਂ ’ਚ ਵੀ ਇੰਨੀਆਂ ਅਰਜ਼ੀਆਂ ਨਹੀਂ ਆਉਂਦੀਆਂ- SC

ਦੇਸ਼ ਭਰ ’ਚ ਵੱਧ ਰਹੀਆਂ ‘ਡੌਗ ਬਾਈਟ’ ਦੀਆਂ ਘਟਨਾਵਾਂ ’ਤੇ ਅਦਾਲਤ ਸਖ਼ਤ

  • fb
  • twitter
  • whatsapp
  • whatsapp
featured-img featured-img
ਕੁੱਤਿਆਂ ਦੇ ਝੁੰਡ ਦੀ ਤਸਵੀਰ।
Advertisement

ਸੁਪਰੀਮ ਕੋਰਟ ਨੇ ਦੇਸ਼ ਵਿੱਚ ਆਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਅਤੇ ਇਸ ਸਬੰਧੀ ਦਾਇਰ ਹੋ ਰਹੀਆਂ ਅਣਗਿਣਤ ਅਰਜ਼ੀਆਂ ’ਤੇ ਅਹਿਮ ਟਿੱਪਣੀ ਕੀਤੀ ਹੈ।

ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਆਮ ਤੌਰ ’ਤੇ ਇਨਸਾਨਾਂ ਨਾਲ ਜੁੜੇ ਕੇਸਾਂ ਵਿੱਚ ਵੀ ਇੰਨੀ ਵੱਡੀ ਗਿਣਤੀ ਵਿੱਚ ਅੰਤਰਿਮ ਅਰਜ਼ੀਆਂ (Interlocutory Applications) ਦਾਇਰ ਨਹੀਂ ਹੁੰਦੀਆਂ, ਜਿੰਨੀਆਂ ਇਸ ਮਾਮਲੇ ਵਿੱਚ ਆ ਰਹੀਆਂ ਹਨ।

Advertisement

ਅਦਾਲਤ ਨੇ ਸਪਸ਼ਟ ਕੀਤਾ ਕਿ ਇਸ ਗੰਭੀਰ ਮੁੱਦੇ ’ਤੇ ਬੁੱਧਵਾਰ ਨੂੰ ਇੱਕ ਤਿੰਨ ਮੈਂਬਰੀ ਵਿਸ਼ੇਸ਼ ਬੈਂਚ ਵੱਲੋਂ ਵਿਸਥਾਰਪੂਰਵਕ ਸੁਣਵਾਈ ਕੀਤੀ ਜਾਵੇਗੀ।

Advertisement

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪਿਛਲੇ ਸਾਲ ਨਵੰਬਰ ਵਿੱਚ ਵਿਦਿਅਕ ਸੰਸਥਾਵਾਂ, ਹਸਪਤਾਲਾਂ ਅਤੇ ਰੇਲਵੇ ਸਟੇਸ਼ਨਾਂ ਵਰਗੀਆਂ ਜਨਤਕ ਥਾਵਾਂ 'ਤੇ ਕੁੱਤਿਆਂ ਦੇ ਵੱਢਣ ਦੀਆਂ ਵਧਦੀਆਂ ਘਟਨਾਵਾਂ ਨੂੰ ‘ਚਿੰਤਾਜਨਕ’ ਦੱਸਿਆ ਸੀ।

ਅਦਾਲਤ ਨੇ ਨਿਰਦੇਸ਼ ਦਿੱਤੇ ਸਨ ਕਿ ਆਵਾਰਾ ਕੁੱਤਿਆਂ ਨੂੰ ਫੜ ਕੇ ਉਨ੍ਹਾਂ ਦੀ ਨਸਬੰਦੀ ਅਤੇ ਟੀਕਾਕਰਨ ਤੋਂ ਬਾਅਦ ਨਿਰਧਾਰਿਤ ਸ਼ੈਲਟਰ ਹੋਮਾਂ ਵਿੱਚ ਭੇਜਿਆ ਜਾਵੇ ਅਤੇ ਉਨ੍ਹਾਂ ਨੂੰ ਦੁਬਾਰਾ ਉਸੇ ਥਾਂ ’ਤੇ ਨਾ ਛੱਡਿਆ ਜਾਵੇ।

ਅਦਾਲਤ ਨੇ ਹਾਈਵੇਅ ਅਤੇ ਐਕਸਪ੍ਰੈਸਵੇਅ ਤੋਂ ਵੀ ਆਵਾਰਾ ਪਸ਼ੂਆਂ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਮੁਤਾਬਕ, ਇਹ ਘਟਨਾਵਾਂ ਪ੍ਰਸ਼ਾਸਨਿਕ ਉਦਾਸੀਨਤਾ ਅਤੇ ਸਿਸਟਮ ਦੀ ਨਾਕਾਮੀ ਨੂੰ ਦਰਸਾਉਂਦੀਆਂ ਹਨ, ਜਿਸ ਕਾਰਨ ਖ਼ਾਸ ਕਰਕੇ ਬੱਚੇ ਹਲਕਾਅ (Rabies) ਵਰਗੀਆਂ ਜਾਨਲੇਵਾ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।

Advertisement
×