DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Stray dogs issue: ‘ਆਪ’ ’ਤੇ ਗਲਤ ਜਾਣਕਾਰੀ ਫੈਲਾਉਣ ਦਾ ਦੋਸ਼ ਹੇਠ ਐੱਫ ਆਈ ਆਰ ਦਰਜ

ਦਿੱਲੀ ਪੁਲੀਸ ਨੇ ਸ਼ੁੱਕਰਵਾਰ ਨੂੰ ਸਿੱਖਿਆ ਡਾਇਰੈਕਟੋਰੇਟ ਦੀ ਸ਼ਿਕਾਇਤ ’ਤੇ ਅਵਾਰਾ ਕੁੱਤਿਆਂ ਨਾਲ ਸਬੰਧਤ ਮਾਮਲਿਆਂ ਲਈ ਨੋਡਲ ਅਫਸਰ ਨਿਯੁਕਤ ਕਰਨ ਦੇ ਸਰਕੂਲਰ ਬਾਰੇ ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਗਲਤ ਜਾਣਕਾਰੀ ਫੈਲਾਉਣ ਦੇ ਸਬੰਧ ਵਿੱਚ ਇੱਕ ਐੱਫ ਆਈ ਆਰ (FIR)...

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ।
Advertisement

ਦਿੱਲੀ ਪੁਲੀਸ ਨੇ ਸ਼ੁੱਕਰਵਾਰ ਨੂੰ ਸਿੱਖਿਆ ਡਾਇਰੈਕਟੋਰੇਟ ਦੀ ਸ਼ਿਕਾਇਤ ’ਤੇ ਅਵਾਰਾ ਕੁੱਤਿਆਂ ਨਾਲ ਸਬੰਧਤ ਮਾਮਲਿਆਂ ਲਈ ਨੋਡਲ ਅਫਸਰ ਨਿਯੁਕਤ ਕਰਨ ਦੇ ਸਰਕੂਲਰ ਬਾਰੇ ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਗਲਤ ਜਾਣਕਾਰੀ ਫੈਲਾਉਣ ਦੇ ਸਬੰਧ ਵਿੱਚ ਇੱਕ ਐੱਫ ਆਈ ਆਰ (FIR) ਦਰਜ ਕੀਤੀ ਹੈ। ਦਿੱਲੀ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਕਿਹਾ ਕਿ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਇਸ ਮੁੱਦੇ ’ਤੇ ਫੈਲਾਈ ਜਾ ਰਹੀ "ਗਲਤ ਜਾਣਕਾਰੀ" ਵਿਰੁੱਧ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ।

ਇਸ ਅਨੁਸਾਰ ਸਿੱਖਿਆ ਡਾਇਰੈਕਟੋਰੇਟ (DoE) ਨੇ ਪੁਲੀਸ ਕੋਲ ਇੱਕ ਰਸਮੀ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

Advertisement

ਇਹ ਐੱਫ ਆਈ ਆਰ (FIR) ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 353 (1) (ਇਲੈਕਟ੍ਰਾਨਿਕ ਮਾਧਿਅਮਾਂ ਸਮੇਤ ਕਿਸੇ ਵੀ ਬਿਆਨ, ਗਲਤ ਜਾਣਕਾਰੀ, ਅਫਵਾਹ ਜਾਂ ਰਿਪੋਰਟ ਨੂੰ ਬਣਾਉਣਾ, ਪ੍ਰਕਾਸ਼ਿਤ ਕਰਨਾ ਜਾਂ ਪ੍ਰਸਾਰਿਤ ਕਰਨਾ) ਅਤੇ 192 (ਦੰਗਾ ਭੜਕਾਉਣ ਦੇ ਇਰਾਦੇ ਨਾਲ ਉਕਸਾਉਣਾ) ਤਹਿਤ ਦਰਜ ਕੀਤੀ ਗਈ ਹੈ।

Advertisement

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਦ ਨੇ ਕਿਹਾ ਕਿ ਕੇਜਰੀਵਾਲ ਨੇ ਪਹਿਲਾਂ ਸੋਸ਼ਲ ਮੀਡੀਆ 'ਤੇ ਇੱਕ ਸੰਦੇਸ਼ ਪੋਸਟ ਕੀਤਾ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ ਦੇ ਅਧਿਆਪਕਾਂ ਨੂੰ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ ਅਵਾਰਾ ਕੁੱਤਿਆਂ ਦੀ ਗਿਣਤੀ ਕਰਨ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ, ‘‘ਟਵੀਟ ਦੇ ਸਬੰਧ ਵਿੱਚ ਵੀਰਵਾਰ ਨੂੰ ਪੁਲੀਸ ਸ਼ਿਕਾਇਤ ਦਰਜ ਕਰਵਾਈ ਗਈ ਸੀ।’’

ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਜਾਣਬੁੱਝ ਕੇ ਜਨਤਾ ਨੂੰ ਗੁਮਰਾਹ ਕਰਨ ਦਾ ਦੋਸ਼ ਲਾਉਂਦਿਆਂ ਸੂਦ ਨੇ ਕਿਹਾ ਕਿ ਐੱਫ ਆਈ ਆਰ ਦਰਜ ਹੋਣ ਤੋਂ ਬਾਅਦ ਪਾਰਟੀ ਆਪਣੇ ਆਪ ਨੂੰ ਪੀੜਤ ਵਜੋਂ ਪੇਸ਼ ਕਰਨਾ ਸ਼ੁਰੂ ਕਰ ਦੇਵੇਗੀ। ਸਿਵਲ ਲਾਈਨਜ਼ ਪੁਲੀਸ ਸਟੇਸ਼ਨ ਵਿੱਚ ਜਮ੍ਹਾਂ ਕਰਵਾਈ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ‘‘ਅਣਪਛਾਤੇ/ਸ਼ਰਾਰਤੀ ਵਿਅਕਤੀਆਂ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਇੱਕ ਕਥਿਤ ਨਿਰਦੇਸ਼ ਦੇ ਸਬੰਧ ਵਿੱਚ ਗਲਤ, ਗੁਮਰਾਹਕੁੰਨ ਅਤੇ ਬਦਨੀਤੀ ਵਾਲੀ ਜਾਣਕਾਰੀ ਫੈਲਾਈ ਜਾ ਰਹੀ ਹੈ ਕਿ ਸਕੂਲ ਅਧਿਆਪਕਾਂ ਨੂੰ ਅਵਾਰਾ ਕੁੱਤਿਆਂ ਦੀ ਗਿਣਤੀ ਕਰਨ ਦੀ ਲੋੜ ਹੈ।’’

Advertisement
×