ਸੁਤੰਤਰਤਾ ਦਿਵਸ

ਦਿੱਲੀ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ

ਨਵੀਂ ਦਿੱਲੀ, 14 ਅਗਸਤ

ਇਥੇ ਲਾਲ ਕਿਲੇ ਵਿੱਚ 74ਵੇਂ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਸਬੰਧੀ ਵੱਡੇ ਪੱਧਰ ’ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਮਾਜਿਕ ਦੂਰੀਆਂ ਦੇ ਨੇਮਾਂ ਦੀ ਪਾਲਣਾ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਨੂੰ ਲਾਲ ਕਿਲੇ ਤੋੋਂ ਸੰਬੋਧਨ ਕਰਨਗੇ। ਜਾਣਕਾਰੀ ਮੁਤਾਬਿਕ ਲਾਲ ਕਿਲੇ ਦੇ ਆਲੇ-ਦੁਆਲੇ ਐੱਨਐੱਸਜੀ ਸਨਾਈਪਰਜ਼, ਕਮਾਂਡੋ ਅਤੇ ਪਤੰਪ ਫੜਨ ਵਾਲੇ ਦਸਤੇ ਸਣੇ ਵੱਡੀ ਗਿਣਤੀ ਵਿੱਚ ਸੁਰੱਖਿਆ ਜਵਾਨ ਤਾਇਨਾਤ ਰਹਿਣਗੇ। 

 ਦਿੱਲੀ ਪੁਲੀਸ ਅਧੀਨ ਲੋਕ ਸੰਪਰਕ ਅਫ਼ਸਰ ਅਨਿਲ ਮਿੱਤਲ ਨੇ ਕਿਹਾ ਕਿ ਦਿੱਲੀ ਪੁਲੀਸ ਨੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਵੱਡੇ ਪੱਧਰ ’ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ। ਐਨਐਸਜੀ, ਐਸਪੀਜੀ ਅਤੇ ਆਈਟੀਬੀਪੀ ਜਿਹੀਆਂ ਹੋਰ ਏਜੰਸੀਆਂ ਨਾਲ ਤਾਲਮੇਲ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰ ਤਰ੍ਹਾਂ ਦੇ ਖ਼ਤਰੇ ਦੀ ਸੂਚਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਏਜੰਸੀਆਂ ਇਕ-ਦੂਜੇ ਦੇ ਸੰਪਰਕ ਵਿਚ ਰਹਿਣਗੀਆਂ। 

  ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੇ ਲਾਲ ਕਿਲੇ ਜਾਣ ਵਾਲੇ ਮਾਰਗ ’ਤੇ ਭਾਰੀ ਸੁਰੱਖਿਆ  ਬਲ ਤਾਇਨਾਤ ਰਹਿਣਗੇ। ਪੁਲੀਸ ਨੇ ਦੱਸਿਆ ਕਿ ਸੁਰੱਖਿਆ ਲਈ 300 ਤੋਂ ਵੱਧ ਕੈਮਰੇ ਲਾਏ ਗਏ ਹਨ, ਜਿਨ੍ਹਾਂ ਦੀ ਫੁਟੇਜ ’ਤੇ 24 ਘੰਟੇ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਲ ਕਿਲੇ ’ਤੇ ਕਰੀਬ 4,000 ਸੁਰੱਖਿਆ ਕਰਮੀ ਤਾਇਨਾਤ ਰਹਿਣਗੇ ਤੇ ਉਹ ਸਮਾਜਿਕ ਦੂਰੀ ਦੇ ਨੇਮਾਂ ਦੀ ਪਾਲਣਾ ਕਰਦੇ ਹੋਏ ਡਟੇ ਰਹਿਣਗੇ। ਇਸ ਤੋਂ ਕਈ ਥਾਈਂ ਮੈਡੀਕਲ ਬੂਥ ਵੀ ਸਥਾਪਿਤ ਕੀਤੇ ਗਏ ਹਨ ਤੇ ਇਨ੍ਹਾਂ ਥਾਵਾਂ ’ਤੇ ਐਂਬੂਲੈਂਸਾਂ ਵੀ ਤਾਇਨਾਤ ਰਹਿਣਗੀਆਂ। 

 ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਦਾਖਲੇ ਵਾਲੇ ਸਾਰੇ ਸਰਤਿਆਂ ’ਤੇ ਥਰਮਲ ਸਕਰੀਨਿੰਗ ਦੀ ਯੋਜਨਾ ਬਣਾਈ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲਾਲ ਕਿਲੇ ਦੇ ਅੰਦਰ ਤੇ ਬਹਾਰ ਦੇ ਇਲਾਕਿਆਂ ਨੂੰ ਰੋਗਾਣੂ ਮੁਕਤ ਕਰਨ ਦਾ ਕੰਮ ਜਾਰੀ ਹੈ ਅਤੇ ਸਾਰੇ ਯਾਤਰੀਆਂ ਨੂੰ ਮਾਸਕ ਪਾ ਕੇ ਆਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਜਗ੍ਹਾ-ਜਗ੍ਹਾ ਉਪਰ ਮਾਸਕ ਵੰਡਣ ਲਈ ਮਾਸਕ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਤੈਅ ਥਾਵਾਂ ’ਤੇ ਸੈਨੇਟਾਈਜ਼ ਮੁਹੱਈਆ ਕਰਵਾਇਆ ਜਾਵੇਗਾ।  

ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਵਧਾਈ

Caption

ਅਧਿਕਾਰੀਆਂ ਮੁਤਾਬਿਕ ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲੀਸ ਕਮਿਸ਼ਨਰ (ਰੇਲਵੇ) ਹਰੇਂਦਰ ਕੁਮਾਰ ਸਿੰਘ ਨੇ ਕਿਹਾ ਕਿ ਰੇਲਵੇ ਸਟੇਸ਼ਨਾਂ ਅਤੇ ਪਟੜੀਆਂ ਉਪਰ ਸੁਰੱਖਿਆ ਕਰਮੀਆਂ ਦੀ ਤਾਇਨਾਤੀ ਕੀਤੀ ਹੈ। ਲਾਲ ਕਿਲੇ ਦੇ ਨੇੜਿਓਂ ਨਿਕਲਣ ਵਾਲੀ ਰੇਲਵੇ ਲਾਈਨਾਂ ’ਤੇ ਜਵਾਨ ਤਾਇਨਾਤ ਹਨ। ਉਨ੍ਹਾਂ ਕਿਹਾ ਲਾਲੇ ਕਿਲੇ ਦੇ ਨੇੜਿਓਂ ਨਿਕਲਣ ਵਾਲੀਆਂ ਲਾਈਨਾਂ ’ਤੇ ਸਵੇਰੇ 6.45 ਤੋਂ 8.45 ਵਜੇ ਦੇ ਵਿਚਕਾਰ ਆਵਾਜਾਈ ਨਹੀਂ ਹੋਵੇਗੀ। ਯਾਤਰੀਆਂ ਦੀ ਸੂਚੀ ਦੀ ਵੀ ਛਾਂਟੀ ਕੀਤੀ ਗਈ ਹੈ ਅਤੇ ਅਧਿਕਾਰੀਆਂ,  ਆਮ ਜਨਤਾ ਅਤੇ ਮੀਡੀਆ ਸਣੇ ਤਕਰੀਬਨ 4,000 ਸੱਦੇ ਪੱਤਰ ਜਾਰੀ ਕੀਤੇ ਗਏ ਹਨ।

‘ਕਰੋਨਾ ਯੋਧਿਆਂ’ ਦਾ ਹੋਵੇਗਾ ਸਰਕਾਰੀ ਸਨਮਾਨ 

ਨਵੀਂ ਦਿੱਲੀ (ਪੱਤਰ ਪ੍ਰੇਰਕ): ਆਜ਼ਾਦੀ ਦਿਵਸ ਦੇ ਜਸ਼ਨ ’ਚ ਦਿੱਲੀ ਸਰਕਾਰ ‘ਕਰੋਨਾ ਯੋਧਿਆਂ’ ਜਿਵੇਂ ਕਿ ਡਾਕਟਰਾਂ, ਨਰਸਾਂ, ਸੈਨੀਟੇਸ਼ਨ ਕਰਮਚਾਰੀਆਂ, ਪਲਾਜ਼ਮਾ ਦਾਨੀਆਂ, ਪੁਲੀਸ ਕਰਮਚਾਰੀਆਂ ਤੇ ਸਰਕਾਰੀ ਅਧਿਕਾਰੀਆਂ ਨੂੰ ਸਨਮਾਨਿਤ ਕਰੇਗੀ, ਜੋ ਆਪਣੀ ਜਾਨ ਨੂੰ ਜ਼ੋਖ਼ਮ ਵਿਚ ਪਾ ਰਹੇ ਹਨ ਤੇ ਮਹਾਮਾਰੀ ਦੇ ਫੈਲਣ ਨੂੰ ਰੋਕਣ ਲਈ ਕੰਮ ਕਰ ਰਹੇ ਹਨ। ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਕਿਹਾ ਕਿ ਆਮ ਪ੍ਰਸ਼ਾਸਨ ਵਿਭਾਗ (ਜੀ.ਏ.ਡੀ.) ਨੇ ਸਾਰੇ ਜ਼ਿਲ੍ਹਿਆਂ ਨੂੰ ਡਾਕਟਰਾਂ ਅਤੇ ਹੋਰ ਅਧਿਕਾਰੀਆਂ ਦੇ ਨਾਮ ਭੇਜਣ ਲਈ ਕਿਹਾ ਹੈ ਜਿਨ੍ਹਾਂ ਨੇ ਸ਼ਹਿਰ ਵਿੱਚ ਬੇਮਿਸਾਲ ਸਿਹਤ ਸੰਕਟ ਦੌਰਾਨ ਆਪਣੀ ਡਿਊਟੀ ਨਿਭਾਉਣ ਲਈ ਅਣਥੱਕ ਮਿਹਨਤ ਕੀਤੀ ਹੈ। ਇੱਕ ਅਧਿਕਾਰੀ ਨੇ ਕਿਹਾ ਕਿ ਸੂਚੀ ਤਿਆਰ ਕੀਤੀ ਜਾ ਰਹੀ ਹੈ ਜਿਸ ਵਿੱਚ ਡਾਕਟਰਾਂ ਖ਼ਾਸਕਰ ਜ਼ਿਲ੍ਹਾ ਨਿਗਰਾਨੀ ਅਧਿਕਾਰੀਆਂ ਦੀ ਸਿਫ਼ਾਰਸ਼ਾਂ ਸ਼ਾਮਲ ਹਨ। ਉਨ੍ਹਾਂ ਨੂੰ 15 ਅਗਸਤ ਨੂੰ ਮਾਨਤਾ ਦਿੱਤੀ ਜਾਵੇਗੀ। ਕਰੋਨਾਵਾਇਰਸ ਮਹਾਮਾਰੀ ਦੇ ਕਾਰਨ ਸਰਕਾਰ 15 ਅਗਸਤ ਨੂੰ ਛਤਰਸਾਲ ਸਟੇਡੀਅਮ ਵਿੱਚ ਵਿਸ਼ਾਲ ਸਭਿਆਚਾਰਕ ਸਮਾਗਮ ਨਹੀਂ ਕਰੇਗੀ, ਪਰ ਇੱਕ ਛੋਟਾ ਜਿਹਾ ਸਮਾਗਮ ਦਿੱਲੀ ਸਕੱਤਰੇਤ ਵਿਖੇ ਹੋਵੇਗਾ ਜਿਸ ਵਿੱਚ ਡਾਕਟਰਾਂ, ਨਰਸਾਂ, ਸੈਨੀਟੇਸ਼ਨ ਵਰਕਰਾਂ, ਪਲਾਜ਼ਮਾ ਦਾਨੀਆਂ, ਐਂਬੂਲੈਂਸ ਡਰਾਈਵਰ ਤੇ ਨੁਮਾਇੰਦੇ ਪੁਲੀਸ ਮੁਲਾਜ਼ਮ ਮੌਜੂਦ ਰਹਿਣਗੇ।

ਦਿੱਲੀ ਕਾਂਗਰਸ ਵੱਲੋਂ 272 ਥਾਵਾਂ ’ਤੇ ਝੰਡੇ ਲਹਿਰਾਉਣ ਦਾ ਐਲਾਨ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਦਿੱਲੀ ਕਾਂਗਰਸ ਭਲਕੇ 15 ਅਗਸਤ 2020 ਨੂੰ ਰਾਜ ਦਫ਼ਤਰ ਰਾਜੀਵ ਭਵਨ ਸਮੇਤ ਦਿੱਲੀ ਭਰ ਵਿੱਚ ਲਗਪਗ 272 ਥਾਵਾਂ ’ਤੇ ਆਜ਼ਾਦੀ ਦਿਵਸ ਮੌਕੇ ਮੌਜੂਦ ਰਹੇਗੀ ਤੇ ਆਗੂ ਝੰਡਾ ਲਹਿਰਾਉਣਗੇ। ਉਨ੍ਹਾਂ  ਦੱਸਿਆ ਕਿ ਸੂਬਾ ਕਾਂਗਰਸ ਦਫ਼ਤਰ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਇਲਾਵਾ ਉਹ ਰਾਜਧਾਨੀ ਦੀਆਂ ਵੱਖ-ਵੱਖ ਥਾਵਾਂ ’ਤੇ ਝੰਡਾ ਲਹਿਰਾਉਣ ਦੀ ਰਸਮ ਵਿਚ ਵੀ ਸ਼ਿਰਕਤ ਕਰਨਗੇ।  ਅਨਿਲ ਕੁਮਾਰ ਨੇ ਕਿਹਾ ਕਿ ਮੋਦੀ ਸਰਕਾਰ ਤੇ ਅਮਿਤ ਸ਼ਾਹ ਦੀ ਦਿੱਲੀ ਪੁਲੀਸ ਦੀ ਗ੍ਰਿਫਤਾਰੀ ਦੀਆਂ ਧਮਕੀਆਂ ਦੀ ਪਰਵਾਹ ਕੀਤੇ ਬਿਨਾਂ ਕਾਂਗਰਸ ਵਰਕਰ ਸੁਤੰਤਰਤਾ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ। ਪਿਛਲੇ ਹਫਤੇ ਚਾਂਦਨੀ ਚੌਕ ਵਿੱਚ ਦਿੱਲੀ ਪੁਲੀਸ ਨੇ ਕਈ ਕਾਂਗਰਸੀ ਵਰਕਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All