ਵਿਦਿਆਰਥੀਆਂ ਵੱਲੋਂ ਦਿੱਲੀ ਯੂਨੀਵਰਸਿਟੀ ਖੁੱਲ੍ਹਵਾਉਣ ਲਈ ਭੁੱਖ ਹੜਤਾਲ

ਯੂਨੀਵਰਸਿਟੀ ਪ੍ਰਸ਼ਾਸਨ ’ਤੇ ਮੰਗਾਂ ਨਜ਼ਰ-ਅੰਦਾਜ਼ ਕਰਨ ਦੇ ਦੋਸ਼; ਆਨ-ਲਾਈਨ ਪੜ੍ਹਾਈ ਦੀਆਂ ਦਿੱਕਤਾਂ ਤੋਂ ਵਿਦਿਆਰਥੀ ਪ੍ਰੇਸ਼ਾਨ

ਵਿਦਿਆਰਥੀਆਂ ਵੱਲੋਂ ਦਿੱਲੀ ਯੂਨੀਵਰਸਿਟੀ ਖੁੱਲ੍ਹਵਾਉਣ ਲਈ ਭੁੱਖ ਹੜਤਾਲ

ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀ ਰੋਸ ਮੁਜ਼ਾਹਰਾ ਕਰਦੇ ਹੋਏ।

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 25 ਅਕਤੂਬਰ

ਦਿੱਲੀ ਯੂਨੀਵਰਸਿਟੀ ਦੀਆਂ ਆਮ ਜਮਾਤਾਂ ਸ਼ੁਰੂ ਕਰਵਾਉਣ ਲਈ ਬੀਤੇ ਦਿਨਾਂ ਤੋਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਰੋਜ਼ ਮੁਜ਼ਾਹਰੇ ਜਾਰੀ ਹਨ। ਅੱਜ ਵੀ ਵਿਦਿਆਰਥੀਆਂ ਨੇ ’ਵਰਸਿਟੀ ਪ੍ਰਬੰਧਕਾਂ ਉਪਰ ਦਬਾਅ ਪਾਉਣ ਲਈ ਦੋ ਰੋਜ਼ਾ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਵਿਦਿਆਰਥੀ ਜਥੇਬੰਦੀਆਂ ਨੇ ਦੱਸਿਆ ਕਿ ਦਿੱਲੀ ਯੂਨੀਵਰਸਿਟੀ ਦੇ ਆਰਟਸ ਫੈਕਲਟੀ ਵਿੱਚ ਕਾਲਜਾਂ ਨੂੰ ਦੁਬਾਰਾ ਖੋਲ੍ਹਣ ਦੀ ਮੰਗ ਲਈ 48 ਘੰਟੇ ਦੀ ਭੁੱਖ ਹੜਤਾਲ ਕੀਤੀ ਗਈ ਹੈ। ਗੌਰਤਲਬ ਹੈ ਕਿ ਦਿੱਲੀ ਯੂਨੀਵਰਸਿਟੀ ਵਿੱਚ ਅਧਿਆਪਨ ਦਾ ਕੰਮ ਅਜੇ ਵੀ ਆਨਲਾਈਨ ਮੋਡ ਵਿੱਚ ਹੀ ਹੋ ਰਿਹਾ ਹੈ ਜਦਕਿ ਬਾਕੀ ਸਾਰੇ ਪ੍ਰਸ਼ਾਸਨਿਕ ਕੰਮ ਆਫਲਾਈਨ ਹੋ ਗਏ ਹਨ। ਵਿਦਿਆਰਥੀਆਂ ਨੇ ਕਿਹਾ ਕਿ ਯੂਨੀਵਰਸਿਟੀ ਬੰਦ ਹੋਣ ਕਾਰਨ ਵਿਦਿਆਰਥੀਆਂ ਨੂੰ ਕਲਾਸਾਂ, ਅਧਿਐਨ ਸਮੱਗਰੀ ਆਦਿ ਲੈਣ ਵਿੱਚ ਦਿੱਕਤ ਆ ਰਹੀ ਹੈ। ਇਸ ਦੇ ਬਾਵਜੂਦ ਦਿੱਲੀ ਯੂਨੀਵਰਸਿਟੀ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ। ਇਸ ਮੌਕੇ ਭੀਮ ਕੁਮਾਰ ਨੇ ਕਿਹਾ ਕਿ ਦਿੱਲੀ ਯੂਨੀਵਰਸਿਟੀ ਵਿੱਚ ਅਧਿਆਪਨ ਦਾ ਕੰਮ ਆਨਲਾਈਨ ਹੋਣ ਕਾਰਨ ਵਿਦਿਆਰਥੀ ਪ੍ਰੇਸ਼ਾਨ ਹਨ, ਕਿਉਂਕਿ ਵਿਦਿਆਰਥੀਆਂ ਦੇ ਇੱਕ ਵੱਡੇ ਹਿੱਸੇ ਕੋਲ ਇੰਟਰਨੈੱਟ ਦੀ ਪਹੁੰਚ ਨਹੀਂ ਹੈ। ਇੱਥੋਂ ਤਕ ਕਿ ਉਨ੍ਹਾਂ ਥਾਵਾਂ ‘ਤੇ ਜਿੱਥੇ ਇੰਟਰਨੈਟ ਉਪਲਬਧ ਹੈ, ਇੰਟਰਨੈਟ ਦੀ ਗਤੀ ਦੇ ਮੁੱਦੇ ਹਨ। ਉਨ੍ਹਾਂ ਮੁਤਾਬਕ ਇਨ੍ਹਾਂ ਮੁਸ਼ਕਲਾਂ ਤੋਂ ਇਲਾਵਾ ਬਹੁਤ ਸਾਰੇ ਵਿਦਿਆਰਥੀ ਹਨ ਜੋ ਸਮਾਜ ਦੇ ਸਮਾਜਿਕ-ਆਰਥਿਕ ਤੌਰ ‘ਤੇ ਪੱਛੜੇ ਵਰਗ ਤੋਂ ਆਉਂਦੇ ਹਨ। ਅਜਿਹੇ ਵਿਦਿਆਰਥੀਆਂ ਲਈ, ਕਲਾਸਾਂ ਵਿੱਚ ਸ਼ਾਮਲ ਹੋਣ ਅਤੇ ਉਨ੍ਹਾਂ ਦੇ ਅਧਿਐਨ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਲੋੜੀਂਦੇ ਸਾਧਨ ਖਰੀਦਣਾ ਬਹੁਤ ਚੁਣੌਤੀਪੂਰਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਲਾਇਬ੍ਰੇਰੀ ਅਤੇ ਕਾਲਜ ਲਾਇਬ੍ਰੇਰੀਆਂ ਬੰਦ ਹੋਣ ਵਿਦਿਆਰਥੀਆਂ ਦਾ ਇੱਕ ਵੱਡਾ ਹਿੱਸਾ ਅਧਿਐਨ ਸਮੱਗਰੀ ਅਤੇ ਪਾਠ ਪੁਸਤਕਾਂ ਤੱਕ ਪਹੁੰਚ ਕਰਨ ਵਿੱਚ ਅਸਮਰੱਥ ਹੈ। ਇਨ੍ਹਾਂ ਹਾਲਾਤਾਂ ਕਾਰਨ ਵਿਦਿਆਰਥੀਆਂ ਵਿੱਚ ਅਸਮਾਨਤਾ ਵਧ ਰਹੀ ਹੈ। ਵਿਦਿਆਰਥੀਆਂ ਮੰਗ ਕੀਤੀ ਕਿ ਯੂਨੀਵਰਸਿਟੀ ਨੂੰ ਤੁਰੰਤ ਦੁਬਾਰਾ ਖੋਲ੍ਹਿਆ ਜਾਵੇ । ਇਸ ਦੇ ਨਾਲ ਹੀ ਸਾਰੇ ਅਧਿਆਪਕਾਂ, ਵਿਦਿਆਰਥੀਆਂ ਤੇ ਹੋਰ ਸਟਾਫ ਨੂੰ ਟੀਕਾਕਰਨ ਦੀਆਂ ਪੂਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All