DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਵਿਦਿਆਰਥੀਆਂ ਵੱਲੋਂ ਕੇਂਦਰ ਖ਼ਿਲਾਫ਼ ਰੋਸ ਮਾਰਚ

ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐੱਨ ਐੱਸ ਯੂ ਆਈ) ਨੇ 20 ਜੁਲਾਈ ਨੂੰ ਹੋਏ ‘ਸੰਸਦ ਚਲੋ’ ਮਾਰਚ ਦੌਰਾਨ ਵਿਦਿਆਰਥੀਆਂ ’ਤੇ ਪੁਲੀਸ ਲਾਠੀਚਾਰਜ ਦੇ ਰੋਸ ਵਜੋਂ ਜੰਤਰ ਮੰਤਰ ਤੱਕ ‘ਸਟੂਡੈਂਟਸ ਜਸਟਿਸ ਮਾਰਚ’ ਕਰ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ...

  • fb
  • twitter
  • whatsapp
  • whatsapp
featured-img featured-img
ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਐੱਨ ਐੱਸ ਯੂ ਆਈ ਦੇ ਕਾਰਕੁਨ। -ਫੋਟੋ: ਏਐੱਨਆਈ
Advertisement

ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐੱਨ ਐੱਸ ਯੂ ਆਈ) ਨੇ 20 ਜੁਲਾਈ ਨੂੰ ਹੋਏ ‘ਸੰਸਦ ਚਲੋ’ ਮਾਰਚ ਦੌਰਾਨ ਵਿਦਿਆਰਥੀਆਂ ’ਤੇ ਪੁਲੀਸ ਲਾਠੀਚਾਰਜ ਦੇ ਰੋਸ ਵਜੋਂ ਜੰਤਰ ਮੰਤਰ ਤੱਕ ‘ਸਟੂਡੈਂਟਸ ਜਸਟਿਸ ਮਾਰਚ’ ਕਰ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ। ਜਾਣਕਾਰੀ ਅਨੁਸਾਰ ਕਾਂਗਰਸ ਦੇ ਵਿਦਿਆਰਥੀ ਵਿੰਗ ਐੱਨ ਐੱਸ ਯੂ ਆਈ ਦੇ ਕਾਰਕੁਨਾਂ ਨੇ ਜਦੋਂ ਰਾਇਸੀਨਾ ਰੋਡ ’ਤੇ ਇੰਡੀਅਨ ਯੂਥ ਕਾਂਗਰਸ ਦੇ ਦਫ਼ਤਰ ਤੋਂ ਜੰਤਰ ਮੰਤਰ ਵੱਲ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਾਰਚ ਸ਼ੁਰੂ ਕੀਤਾ ਤਾਂ ਪੁਲੀਸ ਨੇ ਉਨ੍ਹਾਂ ਨੂੰ ਪ੍ਰਦਰਸ਼ਨ ਵਾਲੀ ਜਗ੍ਹਾ ਪਹੁੰਚਣ ਤੋਂ ਪਹਿਲਾਂ ਇਕ ਗੋਲ ਚੌਕ ’ਤੇ ਰੋਕ ਲਿਆ। ਇਸ ਦੌਰਾਨ ਅੱਗੇ ਵਧਣ ਦੀ ਕੋਸ਼ਿਸ਼ ਕਰਦੇ 10 ਤੋਂ 12 ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਰੋਸ ਮਾਰਚ ਤੋਂ ਪਹਿਲਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਐੱਨ ਐੱਸ ਯੂ ਆਈ ਦੇ ਕੌਮੀ ਪ੍ਰਧਾਨ ਵਿਨੋਦ ਜਾਖੜ ਨੇ ਸਵਾਲ ਕੀਤਾ ਕਿ ਵਿਦਿਆਰਥੀਆਂ ਖ਼ਿਲਾਫ਼ ਕਥਿਤ ਪੁਲੀਸ ਕਾਰਵਾਈ ਦਾ ਹੁਕਮ ਕਿਸ ਨੇ ਦਿੱਤਾ ਅਤੇ ਜਵਾਬਦੇਹੀ ਦੀ ਮੰਗ ਕੀਤੀ। ਜਾਖੜ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਇਸ ਕਾਰਵਾਈ ਦੀ ਪ੍ਰਵਾਨਗੀ ਕਿਸ ਨੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ, ਭਾਵੇਂ ਇਹ ਕਾਰਵਾਈ ਗ੍ਰਹਿ ਮੰਤਰੀ ਦੇ ਨਿਰਦੇਸ਼ਾਂ ’ਤੇ ਕੀਤੀ ਗਈ ਹੋਵੇ ਜਾਂ ਉਨ੍ਹਾਂ ਦੀ ਜਾਣਕਾਰੀ ਤੋਂ ਬਗੈਰ ਹੋਵੇ। ਇਸ ਦੌਰਾਨ ਵਿੰਗ ਦੇ ਕਾਰਕੁਨਾਂ ਨੇ ਦੱਸਿਆ ਕਿ ਸਵੇਰ ਤੋਂ ਹੀ ਸੰਗਠਨ ਦੇ ਦਫ਼ਤਰ ਦੇ ਬਾਹਰ ਭਾਰੀ ਪੁਲੀਸ ਬਲ ਤਾਇਨਾਤ ਸੀ ਅਤੇ ਆਉਣ-ਜਾਣ ਵਾਲੇ ਰਸਤਿਆਂ ’ਤੇ ਬੈਰੀਕੇਡ ਲਗਾਏ ਗਏ ਸਨ। ਇਸ ਦੌਰਾਨ ਵਿੰਗ ਦੇ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਵਿਦਿਆਰਥੀਆਂ ’ਤੇ ਕਾਰਵਾਈ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਜ਼ਿਕਰਯੋਗ ਹੈ ਕਿ ਨਵੀਂ ਦਿੱਲੀ ਵਿੱਚ ਕੌਕਰੋਚ ਜਨਤਾ ਪਾਰਟੀ ਦੇ ‘ਸੰਸਦ ਚਲੋ’ ਮਾਰਚ ਦੌਰਾਨ ਹੋਈ ਹਿੰਸਾ ਵਿੱਚ ਸੀਨੀਅਰ ਅਧਿਕਾਰੀਆਂ ਅਤੇ ਕਈ ਮਹਿਲਾ ਅਧਿਕਾਰੀਆਂ ਸਮੇਤ 118 ਪੁਲੀਸ ਮੁਲਾਜ਼ਮ ਅਤੇ ਲਗਪਗ 60 ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਸਨ। -ਪੀਟੀਆਈ

Advertisement

Advertisement
Advertisement
×