ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਲਗਾਏ ਗੁਰਮਤਿ ਕੈਂਪਾਂ ਵਿਚ 3500 ਤੋਂ 4000 ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਹੁਣ ਗੁਰਮਤਿ ਸਿੱਖਿਆ ਹਾਸਲ ਕਰਨ ਵਾਲੇ ਇਹ ਵਿਦਿਆਰਥੀ 26 ਜੂਨ ਨੂੰ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਵਿਸ਼ੇਸ਼ ਪ੍ਰੋਗਰਾਮ ਪੇਸ਼ ਕਰਨਗੇ। ਜਿਨ੍ਹਾਂ ਬੱਚਿਆਂ ਨੇ ਗੁਰਮਤਿ ਕੈਂਪ ਵਿੰਚ ਸਿਖਲਾਈ ਲਈ ਉਹ 26 ਜੂਨ ਨੂੰ ਸਵੇਰੇ ਸਾਢੇ 9 ਤੋਂ 2 ਵਜੇ ਤੱਕ ਪ੍ਰੋਗਰਾਮ ਪੇਸ਼ ਕਰਨਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦਾ ਮਾਣ ਤੇ ਹੌਸਲਾ ਵਧਾਉਣ ਲਈ ਵੱਧ ਤੋਂ ਵੱਧ ਗਿਣਤੀ ਵਿਚ ਹਾਜ਼ਰ ਹੋਣ।