DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਦਿਆਰਥੀਆਂ ਵੱਲੋਂ CBSE ਦੇ ਦਫ਼ਤਰ ਅੱਗੇ ਮੁਜ਼ਾਹਰਾ

ਮੁਲਾਂਕਣ ਪ੍ਰਣਾਲੀ ਵਿੱਚ ਸੁਧਾਰ ਦੀ ਮੰਗ; ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ

  • fb
  • twitter
  • whatsapp
  • whatsapp
featured-img featured-img
ਸੀ ਬੀ ਐੱਸ ਈ ਦੇ ਮੁੱਖ ਦਫ਼ਤਰ ਅੱਗੇ ਮੁਜ਼ਾਹਰਾ ਕਰਦੇ ਹੋਏ ਵਿਦਿਆਰਥੀ। -ਫੋਟੋ: ਪੀਟੀਆਈ
Advertisement

ਵਿਦਿਆਰਥੀ ਜਥੇਬੰਦੀ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐੱਨ ਐੱਨ ਯੂ ਆਈ) ਨੇ ਔਨ-ਸਕ੍ਰੀਨ ਮਾਰਕਿੰਗ (ਓ ਐੱਸ ਐੱਮ) ਮੁਲਾਂਕਣ ਪ੍ਰਣਾਲੀ ਵਿੱਚ ਬੇਨਿਯਮੀਆਂ ਦਾ ਦੋਸ਼ ਲਾਉਂਦੇ ਹੋਏ ਅੱਜ ਪੂਰਬੀ ਦਿੱਲੀ ਦੇ ਪਟਪੜਗੰਜ ਸਥਿਤ ਸੀ ਬੀ ਐੱਸ ਈ ਦੇ ਮੁੱਖ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਅਤੇ ਮੁਲਾਂਕਣ ਪ੍ਰਕਿਰਿਆ ਵਿੱਚ ਸੁਧਾਰ ਦੀ ਮੰਗ ਕੀਤੀ। ਐੱਨ ਐੱਸ ਯੂ ਆਈ ਦੇ ਕੌਮੀ ਪ੍ਰਧਾਨ ਵਿਨੋਦ ਜਾਖੜ ਦੀ ਅਗਵਾਈ ਵਿੱਚ ਵਿਦਿਆਰਥੀਆਂ ਅਤੇ ਜਥੇਬੰਦੀ ਦੇ ਕਾਰਕੁਨਾਂ ਨੇ ਇਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਮੁਲਾਂਕਣ ਪ੍ਰਣਾਲੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਕਈ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਮੁਤਾਬਕ ਅੰਕ ਨਹੀਂ ਮਿਲੇ। ਪ੍ਰਦਰਸ਼ਨਕਾਰੀਆਂ ਦਾ ਦਾਅਵਾ ਸੀ ਕਿ ਮੁਲਾਂਕਣ ਪ੍ਰਕਿਰਿਆ ਵਿੱਚ ਖਾਮੀਆਂ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਚਿੰਤਾ ਵਧੀ ਹੈ। ਉਨ੍ਹਾਂ ਨੇ ਇਸ ਨੂੰ ਲੈ ਕੇ ਸੀ ਬੀ ਐੱਸ ਈ ਦੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।

ਪ੍ਰਦਰਸ਼ਨਕਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਮੌਜੂਦਾ ਓ ਐੱਸ ਐੱਮ ਪ੍ਰਣਾਲੀ ਨੂੰ ਖਤਮ ਕਰਨਾ, ਪਾਰਦਰਸ਼ੀ ਮੁਲਾਂਕਣ ਪ੍ਰਕਿਰਿਆ ਲਾਗੂ ਕਰਨਾ ਅਤੇ ਵਿਦਿਆਰਥੀਆਂ ਦੇ ਵਿਦਿਅਕ ਹਿੱਤਾਂ ਤੇ ਮਾਨਸਿਕ ਸਿਹਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸ਼ਾਮਲ ਹੈ। ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਜਾਖੜ ਨੇ ਦੋਸ਼ ਲਾਇਆ ਕਿ ਮੁਲਾਂਕਣ ਪ੍ਰਕਿਰਿਆ ਕਾਰਨ ਵਿਦਿਆਰਥੀਆਂ ਨਾਲ ਬੇਇਨਸਾਫ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਹਜ਼ਾਰਾਂ ਵਿਦਿਆਰਥੀ ਇੱਕ ਲਾਪ੍ਰਵਾਹ ਅਤੇ ਗੈਰ-ਸੰਵੇਦਨਸ਼ੀਲ ਮੁਲਾਂਕਣ ਪ੍ਰਣਾਲੀ ਕਾਰਨ ਪ੍ਰੇਸ਼ਾਨ ਹਨ। ਓ ਐੱਸ ਐੱਮ ਪ੍ਰਕਿਰਿਆ ਨੇ ਵਿਦਿਆਰਥੀਆਂ ਵਿੱਚ ਭੰਬਲਭੂਸਾ, ਬੇਇਨਸਾਫ਼ੀ ਅਤੇ ਬੇਭਰੋਸਗੀ ਦੀ ਸਥਿਤੀ ਪੈਦਾ ਕਰ ਦਿੱਤੀ ਹੈ। ਉਨ੍ਹਾਂ ਨੇ ਮੁਲਾਂਕਣ ਪ੍ਰਕਿਰਿਆ ਵਿੱਚ ਵਧੇਰੇ ਪਾਰਦਰਸ਼ਤਾ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇ ਵਿਦਿਆਰਥੀਆਂ ਦੀਆਂ ਚਿੰਤਾਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਐੱਨ ਐੱਸ ਯੂ ਆਈ ਦੇ ਆਗੂਆਂ ਨੇ ਕਿਹਾ ਕਿ ਜਥੇਬੰਦੀ ਇਸ ਮੁੱਦੇ ਨੂੰ ਉਦੋਂ ਤੱਕ ਚੁੱਕਦੀ ਰਹੇਗੀ, ਜਦੋਂ ਤੱਕ ਪ੍ਰਭਾਵਿਤ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦਾ ਹੱਲ ਨਹੀਂ ਹੋ ਜਾਂਦਾ ਅਤੇ ਸੀ ਬੀ ਐੱਸ ਈ ਵੱਲੋਂ ਕਾਰਵਾਈ ਨਹੀਂ ਕੀਤੀ ਜਾਂਦੀ।

Advertisement

Advertisement
Advertisement
×