ਵਿਦਿਆਰਥੀਆਂ ਵੱਲੋਂ ਕੇਜਰੀਵਾਲ ਨੂੰ ਫ਼ੀਸ ਭਰਨ ਦੀ ਅਪੀਲ

ਵਿਦਿਆਰਥੀਆਂ ਵੱਲੋਂ ਕੇਜਰੀਵਾਲ ਨੂੰ ਫ਼ੀਸ ਭਰਨ ਦੀ ਅਪੀਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 20 ਸਤੰਬਰ

ਦਿੱਲੀ ਦੇ ਸਕੂਲਾਂ ਵਿਚ 10ਵੀਂ ਅਤੇ 12ਵੀਂ ਜਮਾਤ ਵਿਚ ਪੜ੍ਹ ਰਹੇ ਕੁਝ ਵਿਦਿਆਰਥੀਆਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਸੀਬੀਐੱਸਈ ਰਜਿਸਟ੍ਰੇਸ਼ਨ ਫ਼ੀਸ ਦੇ ਕੇ ਸਰਕਾਰ ਦੀ ਮਦਦ ਕਰਨ। ਆਲ ਇੰਡੀਆ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਅਗਰਵਾਲ ਨੇ ਕਿਹਾ ਕਿ ਕੋਵਿਡ -19 ਦੌਰਾਨ ਉਸ ਦੇ ਪਰਿਵਾਰ ਦੀ ਵਿੱਤੀ ਹਾਲਤ ਕਮਜ਼ੋਰ ਹੋ ਗਈ ਹੈ ਇਸ ਲਈ ਸੀਬੀਐੱਸਈ ਦੀ ਰਜਿਸਟਰ ਫ਼ੀਸ ਦਾ ਭੁਗਤਾਨ ਕਰਨਾ ਉਨ੍ਹਾਂ ਲਈ ਮੁਸ਼ਕਲ ਹੈ। ਤਕਰੀਬਨ 150 ਵਿਦਿਆਰਥੀਆਂ ਨੇ ‘ਪੋਸਟਕਾਰਡ’ ਲਿਖ ਕੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਸਰਕਾਰ ਨੂੰ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੀ ਫ਼ੀਸ ਦਾ ਭੁਗਤਾਨ ਕਰਨਾ ਚਾਹੀਦਾ ਹੈ। ਰਜਿਸਟ੍ਰੇਸ਼ਨ ਅਤੇ ਇਮਤਿਹਾਨ ਫ਼ੀਸ 1500 ਤੋਂ 2400 ਰੁਪਏ ਤੱਕ ਹੈ। ਅਗਰਵਾਲ ਨੇ ਕਿਹਾ ਕਿ ਪਹਿਲਾਂ ਐਸੋਸੀਏਸ਼ਨ ਨੇ ਦਿੱਲੀ ਸਰਕਾਰ ਅਤੇ ਸੀਬੀਐਸਈ ਨੂੰ ਵੀ ਇਸ ਫ਼ੀਸ ਵਿੱਚ ਛੋਟ ਦੀ ਅਪੀਲ ਕੀਤੀ ਹੈ। ਜੇ ਬੱਚਿਆਂ ’ਤੇ ਦਬਾਅ ਗਿਆ ਤਾਂ ਬਹੁਤ ਸਾਰੀਆਂ ਪ੍ਰੀਖਿਆਵਾਂ ਦੇਣ ਤੋਂ ਇਨਕਾਰ ਕੀਤਾ ਜਾਵੇਗਾ। ਐਸੋਸੀਏਸ਼ਨ ਨੂੰ ਉਮੀਦ ਹੈ ਕਿ ਦਿੱਲੀ ਸਰਕਾਰ ਇਨ੍ਹਾਂ ਬੱਚਿਆਂ ਦੀ ਮਦਦ ਕਰੇਗੀ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਫੰਡਾਂ ਦੀ ਕਮੀ ਕਾਰਨ ਇਸ ਸਾਲ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਫ਼ੀਸ ਨਾ ਅਦਾ ਕਰਨ ਲਈ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਹੈ ਤੇ ਉਨ੍ਹਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਫ਼ੀਸ ਲੈ ਕੇ ਤੈਅ ਸਮੇਂ ਤਕ ਜਮ੍ਹਾਂ ਕਰਵਾਉਣ। ਕਰੋਨਾ ਸੰਕਟ ਕਾਰਨ ਦਿੱਲੀ ਸਰਕਾਰ ਨੂੰ ਇਹ ਕਦਮ ਚੁੱਕਣਾ ਪਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All