DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਿਦਿਆਰਥੀਆਂ ਨੂੰ Saragarhi ਜੰਗ ਬਾਰੇ ਫ਼ਿਲਮ ਦਿਖਾਈ

ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ

  • fb
  • twitter
  • whatsapp
  • whatsapp
featured-img featured-img
ਵਿਦਿਆਰਥੀਆਂ ਨੂੰ ਸੰਬੋਧਨ ਕਰਦੀ ਹੋਈ ਸਕੂਲ ਮੁਖੀ ਜਸਵੰਤ ਕੌਰ।
Advertisement

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਾਨਕ ਪਿਆਓ ਵਿੱਚ ਵਿਦਿਆਰਥੀਆਂ ਨੂੰ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੇ 21 ਸਿੱਖ ਸੈਨਿਕਾਂ ਦੀ ਬਹਾਦਰੀ, ਸਿਦਕ ਅਤੇ ਕੁਰਬਾਨੀ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਾਰਾਗੜ੍ਹੀ ਦੀ ਇਤਿਹਾਸਕ ਜੰਗ ’ਤੇ ਆਧਾਰਿਤ ਫ਼ਿਲਮ ਦਿਖਾਈ ਗਈ ਅਤੇ ਵਿਸ਼ੇਸ਼ ਲੈਕਚਰ ਰਾਹੀਂ ਇਸ ਇਤਿਹਾਸਕ ਘਟਨਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ 12 ਸਤੰਬਰ 1897 ਨੂੰ 36ਵੀਂ ਸਿੱਖ ਰੈਜੀਮੈਂਟ ਦੇ 21 ਸਿੱਖ ਸਿਪਾਹੀਆਂ ਨੇ ਹਜ਼ਾਰਾਂ ਅਫ਼ਗਾਨ ਕਬਾਇਲੀ ਲੜਾਕਿਆਂ ਦਾ ਡਟ ਕੇ ਮੁਕਾਬਲਾ ਕੀਤਾ। ਹੌਲਦਾਰ ਈਸ਼ਰ ਸਿੰਘ ਦੀ ਅਗਵਾਈ ਹੇਠ ਇਨ੍ਹਾਂ ਸੂਰਮਿਆਂ ਨੇ ਆਪਣੇ ਫ਼ਰਜ਼ ਨੂੰ ਨਿਭਾਉਂਦਿਆਂ ਆਖ਼ਰੀ ਸਾਹ ਤੱਕ ਬਹਾਦਰੀ ਨਾਲ ਜੰਗ ਲੜੀ ਅਤੇ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਦੀ ਅਦੁੱਤੀ ਕੁਰਬਾਨੀ ਅੱਜ ਵੀ ਦੁਨੀਆ ਭਰ ਵਿੱਚ ਬਹਾਦਰੀ ਅਤੇ ਫ਼ਰਜ਼ ਪ੍ਰਤੀ ਸਮਰਪਣ ਦੀ ਅਮਰ ਮਿਸਾਲ ਵਜੋਂ ਯਾਦ ਕੀਤੀ ਜਾਂਦੀ ਹੈ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ, ਸਕੂਲ ਚੇਅਰਮੈਨ ਅੰਮ੍ਰਿਤਪਾਲ ਸਿੰਘ ‘ਵਿੱਕੀ ਪਾਲਕੋ’ ਅਤੇ ਸੀਨੀਅਰ ਵਾਈਸ ਚੇਅਰਮੈਨ ਰਮੀਤ ਸਿੰਘ ਸਮਾਰਟੀ ਚੱਢਾ ਵੱਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੰਦੇਸ਼ ਭੇਜਿਆ ਗਿਆ ਜਿਸ ਵਿੱਚ ਉਨ੍ਹਾਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਪ੍ਰੇਰਣਾ ਲੈਣ, ਹਿੰਮਤ ਨਾਲ ਅੱਗੇ ਵਧਣ ਅਤੇ ਆਪਣੀ ਕੌਮ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਮੁਖੀ ਜਸਵੰਤ ਕੌਰ ਨੇ ਕਿਹਾ ਕਿ ਇਤਿਹਾਸ ਸਿਰਫ਼ ਪੜ੍ਹਨ ਅਤੇ ਯਾਦ ਕਰਨ ਦਾ ਵਿਸ਼ਾ ਨਹੀਂ, ਸਗੋਂ ਇਸ ਤੋਂ ਜੀਵਨ ਦੀਆਂ ਕਦਰਾਂ-ਕੀਮਤਾਂ ਸਿੱਖਣ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੇ ਸੂਰਮਿਆਂ ਦੀ ਬਹਾਦਰੀ ਮੁਸ਼ਕਲ ਹਾਲਾਤ ਵਿੱਚ ਵੀ ਹੌਸਲਾ ਨਾ ਛੱਡਣ, ਆਪਣੇ ਫ਼ਰਜ਼ ਪ੍ਰਤੀ ਵਫ਼ਾਦਾਰ ਰਹਿਣ ਅਤੇ ਸੱਚ ਤੇ ਸਿਦਕ ਦੇ ਰਾਹ ’ਤੇ ਡਟੇ ਰਹਿਣ ਦੀ ਪ੍ਰੇਰਣਾ ਦਿੰਦੀ ਹੈ। ਜ਼ਿਕਰਯੋਗ ਹੈ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਸੇ ਨਾਲ ਜੋੜਦਿਆਂ ਉਨ੍ਹਾਂ ਵਿੱਚ ਹਿੰਮਤ, ਅਨੁਸ਼ਾਸਨ, ਫ਼ਰਜ਼ ਪ੍ਰਤੀ ਸਮਰਪਣ ਅਤੇ ਕੌਮ ਦਾ ਨਾਮ ਰੌਸ਼ਨ ਕਰਨ ਦੀ ਭਾਵਨਾ ਪੈਦਾ ਕਰਨਾ ਸੀ।

Advertisement
Advertisement
×