ਰਿਸ਼ਵਤ ਦੇ ਦੋਸ਼ ਹੇਠ ਸਬ-ਇੰਸਪੈਕਟਰ ਗ੍ਰਿਫ਼ਤਾਰ

ਰਿਸ਼ਵਤ ਦੇ ਦੋਸ਼ ਹੇਠ ਸਬ-ਇੰਸਪੈਕਟਰ ਗ੍ਰਿਫ਼ਤਾਰ

ਪੱਤਰ ਪ੍ਰੇਰਕ

ਨਵੀਂ ਦਿੱਲੀ, 22 ਨਵੰਬਰ

ਦਿੱਲੀ ਪੁਲੀਸ ਨੇ ਉਸ ਦੇ ਆਪਣੇ ਵਿਭਾਗ ਦੇ ਸਬ-ਇੰਸਪੈਕਟਰ ਰਾਜਬੀਰ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਡੀਸੀਪੀ ਸਾਊਥ ਦੀ ਟੀਮ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਸਬ ਇੰਸਪੈਕਟਰ ਨੇ ਇੱਕ ਬਿਲਡਰ ਤੋਂ 2 ਕਰੋੜ ਰੁਪਏ ਦੀ ਮੰਗ ਕੀਤੀ। ਬਿਲਡਰ ਨੂੰ ਧਮਕੀ ਦਿੱਤੀ ਕਿ ਉਹ ਪੈਸੇ ਨਾ ਅਦਾ ਕਰਨ ਦੇ ਮਾਮਲੇ ਵਿਚ ਪੁਲੀਸ ਨੂੰ ਫਸਾਉਣਗੇ। ਉਸ ਨੂੰ ਦਿੱਲੀ ਦੇ ਹੌਜ ਖਾਸ ਥਾਣੇ ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਚਾਰ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜੂਨ ਵਿੱਚ, ਦੱਖਣੀ ਦਿੱਲੀ ਦੇ ਹੌਜ਼ ਖਾਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਬਿਲਡਰ ਦੇ ਪਿਤਾ ਦਾ ਫੋਨ ਆਇਆ ਜਿਸ ਵਿੱਚ ਫੋਨ ਕਰਨ ਵਾਲੇ ਨੇ ਆਪਣਾ ਨਾਮ ਗੈਂਗਸਟਰ ਕਾਲਾ ਦੱਸਦਿਆਂ 2 ਕਰੋੜ ਰੁਪਏ ਦੀ ਰਿਸ਼ਵਤ ਮੰਗੀ। ਇਹ ਵੀ ਧਮਕੀ ਦਿੱਤੀ ਗਈ ਕਿ ਜੇ ਕੋਈ ਪੁਲੀਸ ਸ਼ਿਕਾਇਤ ਕੀਤੀ ਗਈ ਤੇ ਉਸ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਸ ਨੂੰ ਮਾਰ ਦਿੱਤਾ ਜਾਵੇਗਾ। ਰਾਜਬੀਰ ਸਿੰਘ ਨੂੰ ਦਿੱਲੀ ਪੁਲੀਸ ਵਿੱਚ ਸ਼ਾਨਦਾਰ ਕੰਮ ਕਰਨ ਲਈ ਬਹਾਦਰੀ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ । ਦਿੱਲੀ ਪੁਲੀਸ ਨੇ ਇਸ ਗਰੋਹ ਨਾਲ ਜੁੜੇ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਵਿੱਚ ਏਐੱਸਆਈ ਵੀ ਸ਼ਾਮਲ ਹੈ। ਰਾਜਬੀਰ ਸਿੰਘ ਇਸ ਸਮੇਂ ਦੱਖਣੀ ਪੱਛਮ ਦੀ ਪੀਸੀਆਰ ਯੂਨਿਟ ਵਿੱਚ ਤਾਇਨਾਤ ਸੀ ਇਸ ਤੋਂ ਪਹਿਲਾਂ ਉਹ ਵਿਸ਼ੇਸ਼ ਸੈੱਲ ਤੇ ਅਪਰਾਧ ਸ਼ਾਖਾ ਵਿੱਚ ਵੀ ਤਾਇਨਾਤ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All