ਹੋਟਲ ਦੀ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ
ਕੌਮੀ ਰਾਜਧਾਨੀ ਦਿੱਲੀ ਦੇ ਪੌਸ਼ ਇਲਾਕੇ ਵਿੱਚ ਸਥਿਤ ਮਸ਼ਹੂਰ ਲੇ ਮੇਰੀਡੀਅਨ ਹੋਟਲ ਦੀ ਇਮਾਰਤ ਤੋਂ ਛਾਲ ਮਾਰ ਕੇ ਇਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਦਿੱਲੀ ਪੁਲੀਸ ਤੁਰੰਤ ਮੌਕੇ ’ਤੇ ਪਹੁੰਚੀ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ...
Advertisement
ਕੌਮੀ ਰਾਜਧਾਨੀ ਦਿੱਲੀ ਦੇ ਪੌਸ਼ ਇਲਾਕੇ ਵਿੱਚ ਸਥਿਤ ਮਸ਼ਹੂਰ ਲੇ ਮੇਰੀਡੀਅਨ ਹੋਟਲ ਦੀ ਇਮਾਰਤ ਤੋਂ ਛਾਲ ਮਾਰ ਕੇ ਇਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਦਿੱਲੀ ਪੁਲੀਸ ਤੁਰੰਤ ਮੌਕੇ ’ਤੇ ਪਹੁੰਚੀ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਲੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਦੱਸੀ ਗਈ। ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਮੇਂ ਹੋਟਲ ਦੇ ਅਹਾਤੇ ਵਿੱਚ ਆਮ ਗਤੀਵਿਧੀਆਂ ਚੱਲ ਰਹੀਆਂ ਸਨ ਪਰ ਉਸ ਵਿਅਕਤੀ ਦੇ ਛਾਲ ਮਾਰਨ ਨਾਲ ਸਟਾਫ ਅਤੇ ਮਹਿਮਾਨਾਂ ਵਿੱਚ ਦਹਿਸ਼ਤ ਫੈਲ ਗਈ। ਪੁਲੀਸ ਨੇ ਹੋਟਲ ਦੇ ਸੀ ਸੀ ਟੀ ਵੀ ਕੈਮਰੇ ਦੀ ਫੁਟੇਜ ਕਬਜ਼ੇ ’ਚ ਲੈ ਲਈ ਹੈ ਅਤੇ ਮਾਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਰਾਜਧਾਨੀ ਦੇ ਪੌਸ਼ ਖੇਤਰ ਵਿੱਚ ਸੁਰੱਖਿਆ ਅਤੇ ਮਾਨਸਿਕ ਸਿਹਤ ’ਤੇ ਸਵਾਲ ਖੜ੍ਹੇ ਕੀਤੇ ਹਨ।
Advertisement
Advertisement
×

