ਖੁਦਕੁਸ਼ੀ: ਮਾਪਿਆਂ ਵੱਲੋਂ ਸਕੂਲ ਅੱਗੇ ਮੁਜ਼ਾਹਰਾ
ਬੱਚੇ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ
ਇੱਥੇ 10ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ ਮਾਮਲੇ ਵਿੱਚ ਇਨਸਾਫ਼ ਲਈ ਅੱਜ ਪੀੜਤ ਪਰਿਵਾਰ ਅਤੇ ਵਿਦਿਆਰਥੀਆਂ ਨੇ ਸੇਂਟ ਕੋਲੰਬਾ ਸਕੂਲ ਅੱਗੇ ਮੁਜ਼ਾਹਰਾ ਕੀਤਾ। ਮੁਜ਼ਾਹਰੇ ਵਿੱਚ ਸ਼ਾਮਲ ਵਿਦਿਆਰਥੀ ਦੇ ਪਿਤਾ ਨੇ ਉਸ ਦੇ ਪੁੱਤਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਕੇ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਕੇਸ ਵਿੱਚ ਨਾਮਜ਼ਦ ਅਧਿਆਪਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਜਵਾਬਦੇਹੀ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਵਿਰੋਧ ਪ੍ਰਦਰਸ਼ਨ ਵਿੱਚ ਵਿਦਿਆਰਥੀ ‘ਬੱਚੇ ਲਈ ਇਨਸਾਫ਼’ ਅਤੇ ‘ਕੋਈ ਵਿਦਿਆਰਥੀ ਪ੍ਰੇਸ਼ਾਨੀ ਨਹੀਂ’ ਵਾਲੀਆਂ ਤਖ਼ਤੀਆਂ ਲੈ ਕੇ ਸ਼ਾਮਲ ਹੋਏ। ਮੁਜ਼ਾਹਰੇ ਵਿੱਚ ਸ਼ਾਮਲ ਲੋਕਾਂ ਨੇ ਬੱਚੇ ਦੀ ਮੌਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀ ਘਟਨਾ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਬਹੁਤ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਇਕ ਹੋਰ ਨੇ ਕਿਹਾ ਕਿ ਸਕੂਲਾਂ ਦਾ ਮਾਹੌਲ ਵਿਦਿਆਰਥੀਆਂ ਲਈ ਠੀਕ ਨਹੀਂ ਹੈ। ਉਨ੍ਹਾਂ ਵਿਦਿਆਰਥੀਆਂ ਨਾਲ ਚੰਗਾ ਵਿਹਾਰ ਕਰਨ ਦੀ ਅਪੀਲ ਕੀਤੀ। ਮ੍ਰਿਤਕ ਦੇ ਦੋਸਤ ਨੇ ਕਿਹਾ ਕਿ ਵਿਦਿਆਰਥੀ ਨੇ ਖੁਦਕੁਸ਼ੀ ਤੋਂ ਪਹਿਲਾਂ ਮੈਟਰੋ ਸਟੇਸ਼ਨ ’ਤੇ ਨੋਟ ਲਿਖਿਆ ਸੀ। -ਪੀਟੀਆਈ

