ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਦੇ ਸਲਾਹਕਾਰ ਸੁਖਵਿੰਦਰ ਸਿੰਘ ਬੱਬਰ ਨੂੰ ਮਾਤਾ ਸੁੰਦਰੀ ਗੁਰਦੁਆਰਾ ਸਾਹਿਬ ਵਿੱਚ ਚੇਅਰਮੈਨ ਨਿਯੁਕਤ ਕੀਤਾ ਗਿਆ।
ਅਮਰਦੀਪ ਸਿੰਘ ਫ਼ਿਰੋਜਸ਼ਾਹ ਕੋਟਲਾ, ਦਲਜੀਤ ਸਿੰਘ ਭਾਟੀਆ, ਗੁਰਜੀਤ ਸਿੰਘ ਨੂੰ ਵਾਈਸ ਚੇਅਰਮੈਨ ਬਣਾਇਆ ਗਿਆ। ਮਾਤਾ ਸੁੰਦਰੀ ਗੁਰਦਆਰਾ ਸਾਹਿਬ ਜੋ ਕਿ ਗੁਰੂ ਗੋਬਿੰਦ ਸਿੰਘ ਦੀ ਧਰਮ ਪਤਨੀ ਸੁੰਦਰੀ ਦੇ ਨਾਮ ’ਤੇ ਬਣਾਇਆ ਗਿਆ ਹੈ ਤੇ ਇਸ ਦਾ ਪ੍ਰਬੰਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੇਖਦੀ ਹੈ। ਇਸ ਗੁਰਦੁਆਰਾ ਸਾਹਿਬ ਦੇ ਨਾਲ ਇੱਥੇ ਵਿਮੈਨ ਕਾਲਜ ਤੇ ਗੁਰਮਤਿ ਕਾਲਜ ਵੀ ਕਮੇਟੀ ਵੱਲੋਂ ਚਲਾਏ ਜਾ ਰਹੇ ਹਨ। ਇਸ ਮੌਕੇ ਦਿੱਲੀ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ, ਮੈਂਬਰ ਵਿਕਰਮ ਸਿੰਘ ਰੋਹਿਣੀ, ਜਗਦੀਪ ਸਿੰਘ ਕਾਹਲੋਂ, ਸਰਬਜੀਤ ਸਿੰਘ ਵਿਰਕ, ਹਰਜੀਤ ਸਿੰਘ ਪੱਪਾ, ਯੂਥ ਅਕਾਲੀ ਦਲ ਨੇਤਾ ਜਸਪ੍ਰੀਤ ਸਿੰਘ ਵਿੱਕੀ ਮਾਨ ਅਤੇ ਸੁਦੀਪ ਸਿੰਘ ਸਣੇ ਸਮਰਥਕਾਂ ਨੇ ਪੁੱਜ ਕੇ ਬੱਬਰ ਦਾ ਸਵਾਗਤ ਕੀਤਾ।