ਸੁਨੀਤਾ ਕੇਜਰੀਵਾਲ ਕਰਨਗੇ ਪੰਜਾਬ ’ਚ ਚੋਣ ਪ੍ਰਚਾਰ
ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ 9-10 ਮਈ ਨੂੰ ਰੱਖੇ ਚੋਣ ਪ੍ਰੋਗਰਾਮ
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਮਈ
Advertisement
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ’ਚ ਬੰਦ ਹੋਣ ਕਾਰਨ ਸੁਨੀਤਾ ਕੇਜਰੀਵਾਲ ਪੰਜਾਬ ਆਉਣਗੇ ਅਤੇ ਲੋਕ ਸਭਾ ਚੋਣਾਂ ਲਈ ਸ਼ਹਿਰੀ ਖਿੱਤਿਆਂ ’ਚ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਸੁਨੀਤਾ ਕੇਜਰੀਵਾਲ ਆਪਣੀ ਬੇਟੀ ਸਮੇਤ 9 ਮਈ ਨੂੰ ਪੰਜਾਬ ਪੁੱਜ ਰਹੇ ਹਨ ਅਤੇ ਉਹ 9-10 ਮਈ ਨੂੰ ਸੂਬੇ ਦੇ ਤਿੰਨ ਪ੍ਰਮੁੱਖ ਸ਼ਹਿਰਾਂ ਵਿੱਚ ਚੋਣ ਪ੍ਰਚਾਰ ਕਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਸੁਨੀਤਾ ਕੇਜਰੀਵਾਲ ਦੇ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਚੋਣ ਪ੍ਰੋਗਰਾਮ ਰੱਖੇ ਗਏ ਹਨ ਜਿੱਥੇ ਵੱਡੇ ਇਕੱਠ ਕਰਨ ਦਾ ਪ੍ਰੋਗਰਾਮ ਹੈ। ਉਹ ਸ਼ਹਿਰੀ ਇਕੱਠਾਂ ਨੂੰ ਸੰਬੋਧਨ ਕਰਨਗੇ। ‘ਆਪ’ ਵਾਲੰਟੀਅਰਾਂ ਤੇ ਆਗੂਆਂ ਨਾਲ ਇੱਕ ਮੀਟਿੰਗ ਵੀ ਕਰਨਗੇ। ਇਸ ਤੋਂ ਪਹਿਲਾਂ ਸੁਨੀਤਾ ਕੇਜਰੀਵਾਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਧੂਰੀ ਹਲਕੇ ਵਿਚ ਚੋਣ ਪ੍ਰਚਾਰ ਕੀਤਾ ਸੀ। ਚੋਣਾਂ ਦੇ ਐਲਾਨ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਸਰਕਾਰ-ਵਪਾਰ ਮਿਲਣੀਆਂ ’ਚ ਸ਼ਮੂਲੀਅਤ ਕੀਤੀ ਸੀ।
ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਰਵਾਨਾ
Advertisement