Supreme Court: ਪੇਪਰ ਲੀਕ ਵਿਰੋਧੀ ਪ੍ਰਦਰਸ਼ਨਾਂ ਦੀ ਜਾਂਚ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦਾ ਐਲਾਨ; CJP ਨੇ ਰੱਖੀ ਸ਼ਰਤ
ਸੁਪਰੀਮ ਕੋਰਟ ਨੇ ਕੌਕਰੋਚ ਜਨਤਾ ਪਾਰਟੀ (CJP) ਦੀ ਅਗਵਾਈ ਹੇਠ ਹੋਏ ਵਿਦਿਆਰਥੀ ਪ੍ਰਦਰਸ਼ਨਾਂ ਅਤੇ ਪੇਪਰ ਲੀਕ ਵਿਰੁੱਧ ਅੰਦੋਲਨਾਂ ਦੌਰਾਨ ਪੁਲੀਸ ਕਾਰਵਾਈ ਅਤੇ ਹਿੰਸਾ ਦੀ ਜਾਂਚ ਲਈ ਇੱਕ ਉੱਚ-ਪੱਧਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਇਸ ਪੈਨਲ ਵਿੱਚ ਸੇਵਾਮੁਕਤ ਜੱਜ ਅਤੇ...
ਸੁਪਰੀਮ ਕੋਰਟ ਨੇ ਕੌਕਰੋਚ ਜਨਤਾ ਪਾਰਟੀ (CJP) ਦੀ ਅਗਵਾਈ ਹੇਠ ਹੋਏ ਵਿਦਿਆਰਥੀ ਪ੍ਰਦਰਸ਼ਨਾਂ ਅਤੇ ਪੇਪਰ ਲੀਕ ਵਿਰੁੱਧ ਅੰਦੋਲਨਾਂ ਦੌਰਾਨ ਪੁਲੀਸ ਕਾਰਵਾਈ ਅਤੇ ਹਿੰਸਾ ਦੀ ਜਾਂਚ ਲਈ ਇੱਕ ਉੱਚ-ਪੱਧਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਇਸ ਪੈਨਲ ਵਿੱਚ ਸੇਵਾਮੁਕਤ ਜੱਜ ਅਤੇ ਸਾਬਕਾ ਪੁਲੀਸ ਅਧਿਕਾਰੀ ਸ਼ਾਮਲ ਹੋਣਗੇ, ਜੋ ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਬਦਸਲੂਕੀ ਅਤੇ ਹਿੰਸਾ ਦੀ ਜਾਂਚ ਕਰਕੇ ਰਿਪੋਰਟ ਦੇਣਗੇ।
CJP ਦੇ ਸਹਿ-ਕਨਵੀਨਰ ਸੌਰਵ ਦਾਸ ਨੇ ਕਿਹਾ ਕਿ ਸੰਗਠਨ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਾ ਹੈ, ਪਰ ਕਮੇਟੀ ਦੇ ਮੈਂਬਰ ਪੂਰੀ ਤਰ੍ਹਾਂ ਸੁਤੰਤਰ ਅਤੇ ਬੇਦਾਗ਼ ਹੋਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਨੂੰ ਇਨਸਾਫ਼ ਮਿਲ ਸਕੇ। ਜੇਕਰ ਮੈਂਬਰਾਂ ਦੀ ਯੋਗਤਾ ਜਾਂ ਸੁਤੰਤਰਤਾ 'ਤੇ ਸਵਾਲ ਹੋਇਆ ਤਾਂ CJP ਇਸ ਪੈਨਲ ਨੂੰ ਸਵੀਕਾਰ ਨਹੀਂ ਕਰੇਗੀ।
ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਵਿਦਿਆਰਥੀਆਂ ਵਿਰੁੱਧ ਦਰਜ ਐੱਫ.ਆਈ.ਆਰ. ਰੱਦ ਕਰਨ 'ਤੇ ਵਿਚਾਰ ਕਰੇਗੀ, ਜਦਕਿ ਗੰਭੀਰ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਮਾਮਲੇ ਵੱਖਰੇ ਰੱਖੇ ਜਾਣਗੇ। ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਵੀ ਵਿਦਿਆਰਥੀਆਂ ਦੇ ਕੇਸ ਖ਼ਤਮ ਕਰਨ ਦੀ ਹਮਾਇਤ ਕੀਤੀ ਹੈ।
ਵਿਦਿਆਰਥੀਆਂ 'ਤੇ ਦਰਜ ਕੇਸਾਂ 'ਤੇ ਫ਼ੈਸਲਾ