ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਮੁੱਖ ਜੱਜ ਅਰਾਧੇ ਤੇ ਪੰਚੋਲੀ ਨੂੰ ਸਿਖਰਲੇ ਜੱਜ ਬਣਾਉਣ ਦੀ ਸਿਫਾਰਸ਼

ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਕੇਂਦਰ ਸਰਕਾਰ ਨੂੰ ਬੰਬਈ ਹਾਈ ਕੋਰਟ ਦੇ ਮੁੱਖ ਜੱਜ ਅਲੋਕ ਅਰਾਧੇ ਅਤੇ ਪਟਨਾ ਹਾਈ ਕੋਰਟ ਦੇ ਮੁੱਖ ਜੱਜ ਵਿਪੁਲ ਮਨੂਭਾਈ ਪੰਚੋਲੀ ਦੇ ਨਾਵਾਂ ਦੀ ਸਿਫਾਰਸ਼ ਸੁਪਰੀਮ ਕੋਰਟ ਦੇ ਜੱਜਾਂ ਦੇ ਰੂਪ ’ਚ ਤਰੱਕੀ ਲਈ ਕੀਤੀ।...
ਸੰਕੇਤਕ ਤਸਵੀਰ।
Advertisement

ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਕੇਂਦਰ ਸਰਕਾਰ ਨੂੰ ਬੰਬਈ ਹਾਈ ਕੋਰਟ ਦੇ ਮੁੱਖ ਜੱਜ ਅਲੋਕ ਅਰਾਧੇ ਅਤੇ ਪਟਨਾ ਹਾਈ ਕੋਰਟ ਦੇ ਮੁੱਖ ਜੱਜ ਵਿਪੁਲ ਮਨੂਭਾਈ ਪੰਚੋਲੀ ਦੇ ਨਾਵਾਂ ਦੀ ਸਿਫਾਰਸ਼ ਸੁਪਰੀਮ ਕੋਰਟ ਦੇ ਜੱਜਾਂ ਦੇ ਰੂਪ ’ਚ ਤਰੱਕੀ ਲਈ ਕੀਤੀ।

ਜਸਟਿਸ ਪੰਚੋਲੀ ਸੁਪਰੀਮ ਕੋਰਟ ਦੇ ਜੱਜ ਬਣਨ ’ਤੇ ਜਸਟਿਸ ਜੋਇਮਾਲਿਆ ਬਾਗਚੀ ਦੀ ਸੇਵਾਮੁਕਤੀ ਤੋਂ ਬਾਅਦ ਅਕਤੂਬਰ 2031 ਵਿੱਚ ਭਾਰਤ ਦੇ ਮੁੱਖ ਜੱਜ (CJI) ਬਣਨ ਦੀ ਕਤਾਰ ਵਿੱਚ ਹੋਣਗੇ।

Advertisement

ਪੰਜ ਮੈਂਬਰੀ ਕੌਲਿਜੀਅਮ ਜਿਸ ਵਿੱਚ CJI ਬੀ.ਆਰ.ਗਵਈ ਅਤੇ ਜਸਟਿਸ ਸੂਰਿਆ ਕਾਂਤ, ਵਿਕਰਮ ਨਾਥ, ਜੇ.ਕੇ ਮਹੇਸ਼ਵਰੀ ਅਤੇ ਬੀ.ਵੀ ਨਾਗਰਤਨਾ ਸ਼ਾਮਲ ਹਨ, ਨੇ ਵਿਚਾਰ-ਵਟਾਂਦਰੇ ਲਈ ਮੀਟਿੰਗ ਕੀਤੀ।

ਅਪੈਕਸ ਕੋਰਟ ਦੀ ਵੈਬਸਾਈਟ 'ਤੇ ਅਪਲੋਡ ਕੀਤੇ ਗਏ ਇੱਕ ਬਿਆਨ ਵਿੱਚ ਕਿਹਾ, “ਸੁਪਰੀਮ ਕੋਰਟ ਦੀ ਕੌਲਿਜੀਅਮ ਨੇ 25 ਅਗਸਤ 2025 ਨੂੰ ਹੋਈ ਆਪਣੀ ਮੀਟਿੰਗ ਵਿੱਚ ਹੇਠ ਲਿਖੇ ਹਾਈ ਕੋਰਟਾਂ ਦੇ ਮੁੱਖ ਜੱਜਾਂ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਤਰੱਕੀ ਦੇਣ ਦੀ ਸਿਫਾਰਸ਼ ਕੀਤੀ ਹੈ ਜਸਟਿਸ ਅਲੋਕ ਅਰਾਧੇ, ਮੁੱਖ ਜੱਜ, ਬੰਬਈ ਹਾਈ ਕੋਰਟ, ਜਸਟਿਸ ਵਿਪੁਲ ਮਨੂਭਾਈ ਪੰਚੋਲੀ, ਮੁੱਖ ਜੱਜ, ਪਟਨਾ ਹਾਈ ਕੋਰਟ।”

ਇਨ੍ਹਾਂ ਨਿਯੁਕਤੀਆਂ ਨਾਲ ਸੁਪਰੀਮ ਕੋਰਟ ਦੀ ਤੈਅ ਮਨਜ਼ੂਰਸ਼ੁਦਾ ਜੱਜਾਂ ਦੀ ਗਿਣਤੀ 34 ਤੱਕ ਬਹਾਲ ਹੋ ਜਾਵੇਗੀ। ਜੇ ਕੇਂਦਰ ਵੱਲੋਂ ਇਨ੍ਹਾਂ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਜਾਂਦੀ ਹੈ ਤਾਂ ਜਸਟਿਸ ਪੰਚੌਲੀ ਅਕਤੂੁਬਰ 2031 ’ਚ ਜਸਟਿਸ ਜੌਇਮਾਲਿਆ ਬਾਗਚੀ ਦੇ ਸੇਵਾਮੁਕਤ ਹੋਣ ਮਗਰੋਂ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਬਣ ਸਕਦੇ ਹਨ।

Advertisement
Tags :
Chief justice indiaHC Chief JusticesJustices AradheSCSC Collegium