ਸੁਪਰੀਮ ਕੋਰਟ ਨੇ ਐੱਸਆਈਆਰ ਅਭਿਆਸ ਵਿਰੁੱਧ ਨਵੀਆਂ ਪਟੀਸ਼ਨਾਂ ’ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ
ਜਸਟਿਸ ਸੂਰਿਆ ਕਾਂਤ, ਐਸ.ਵੀ.ਐਨ. ਭੱਟੀ ਅਤੇ ਜੋਯਮਾਲਿਆ ਬਾਗਚੀ ਦੇ ਬੈਂਚ ਨੇ ਵੱਖ-ਵੱਖ ਆਧਾਰਾਂ ’ਤੇ ਵੱਖ-ਵੱਖ ਰਾਜਾਂ ਵਿੱਚ ਐੱਸਆਈਆਰ ਅਭਿਆਸਾਂ ਨੂੰ ਚੁਣੌਤੀ ਦੇਣ ਵਾਲੇ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਦਾਇਰ ਸਾਰੀਆਂ ਨਵੀਆਂ ਪਟੀਸ਼ਨਾਂ ’ਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ।
ਕੇਰਲ ਵਿੱਚ ਐੱਸਆਈਆਰ ਅਭਿਆਸ ਨੂੰ ਚੁਣੌਤੀ ਦੇਣ ਵਾਲੇ ਇੱਕ ਪਟੀਸ਼ਨਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਦੱਸਿਆ ਕਿ ਰਾਜ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਵੀ ਹੋਣੀਆਂ ਹਨ, ਇਸ ਲਈ ਇਸ ਮਾਮਲੇ ਵਿੱਚ ਕੁਝ ਜ਼ਰੂਰੀ ਕਾਰਵਾਈ ਦੀ ਲੋੜ ਹੈ।
ਸੁਪਰੀਮ ਕੋਰਟ ਪਹਿਲਾਂ ਹੀ ਦੇਸ਼ ਭਰ ਵਿੱਚ ਐੱਸਆਈਆਰ ਅਭਿਆਸ ਕਰਵਾਉਣ ਦੇ ਚੋਣ ਕਮਿਸ਼ਨ ਦੇ ਫੈਸਲੇ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਹੈ।
11 ਨਵੰਬਰ ਨੂੰ, ਸੁਪਰੀਮ ਕੋਰਟ ਨੇ ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਕ੍ਰਮਵਾਰ ਵੋਟਰ ਸੂਚੀਆਂ ਦੀ ਐੱਸਆਈਆਰ ਨੂੰ ਚੁਣੌਤੀ ਦੇਣ ਵਾਲੇ ਡੀ ਐਮ ਕੇ, ਸੀ ਪੀ ਆਈ(ਐਮ), ਪੱਛਮੀ ਬੰਗਾਲ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਦੁਆਰਾ ਦਾਇਰ ਪਟੀਸ਼ਨਾਂ 'ਤੇ ਚੋਣ ਕਮਿਸ਼ਨ ਤੋਂ ਵੱਖਰੇ ਜਵਾਬ ਮੰਗੇ ਸਨ।
