DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਵਾਰਾ ਕੱਤਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ 22 ਨੂੰ ਸੁਣਾਏਗੀ ਹੁਕਮ

  Stray dogs row: SC to deliver order on Aug 22 ਸੁਪਰੀਮ ਕੋਰਟ ਦਿੱਲੀ-ਐਨਸੀਆਰ ਵਿੱਚ ਆਵਾਰਾ ਕੁੱਤਿਆਂ ਨੂੰ ਸਥਾਈ ਤੌਰ ’ਤੇ ਸੜਕਾਂ ਤੋਂ ਕੁੱਤਿਆਂ ਦੇ ਆਸਰਾ ਘਰਾਂ ਵਿੱਚ ਤਬਦੀਲ ਕਰਨ ਦੇ ਮਾਮਲੇ ’ਤੇ 22 ਅਗਸਤ ਨੂੰ ਹੁਕਮ ਸੁਣਾਏਗੀ। ਇਸ ਸਬੰਧੀ...
  • fb
  • twitter
  • whatsapp
  • whatsapp
Advertisement

Stray dogs row: SC to deliver order on Aug 22 ਸੁਪਰੀਮ ਕੋਰਟ ਦਿੱਲੀ-ਐਨਸੀਆਰ ਵਿੱਚ ਆਵਾਰਾ ਕੁੱਤਿਆਂ ਨੂੰ ਸਥਾਈ ਤੌਰ ’ਤੇ ਸੜਕਾਂ ਤੋਂ ਕੁੱਤਿਆਂ ਦੇ ਆਸਰਾ ਘਰਾਂ ਵਿੱਚ ਤਬਦੀਲ ਕਰਨ ਦੇ ਮਾਮਲੇ ’ਤੇ 22 ਅਗਸਤ ਨੂੰ ਹੁਕਮ ਸੁਣਾਏਗੀ। ਇਸ ਸਬੰਧੀ ਸੁਪਰੀਮ ਕੋਰਟ ਨੇ 11 ਅਗਸਤ ਨੂੰ ਹੁਕਮ ਜਾਰੀ ਕੀਤੇ ਸਨ ਤੇ ਇਨ੍ਹਾਂ ਨਿਰਦੇਸ਼ਾਂ ’ਤੇ ਰੋਕ ਲਗਾਉਣ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ।

Advertisement

ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐੱਨ ਵੀ ਅੰਜਾਰੀਆ ’ਤੇ ਆਧਾਰਿਤ ਤਿੰਨ ਜੱਜਾਂ ਦੇ ਵਿਸ਼ੇਸ਼ ਬੈਂਚ ਨੇ 14 ਅਗਸਤ ਨੂੰ ਇਸ ਮਾਮਲੇ ’ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ 11 ਅਗਸਤ ਨੂੰ ਨਿਰਦੇਸ਼ ਦਿੱਤੇ ਸਨ ਜਿਸ ਵਿੱਚ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਅਧਿਕਾਰੀਆਂ ਨੂੰ ਸਾਰੇ ਇਲਾਕਿਆਂ ਵਿੱਚੋਂ ਆਵਾਰਾ ਕੁੱਤਿਆਂ ਨੂੰ ਕੁੱਤਿਆਂ ਦੇ ਆਸਰਾ ਘਰਾਂ ਵਿੱਚ ਛੱਡਣ ਦੇ ਹੁਕਮ ਦਿੱਤੇ ਗਏ ਸਨ। ਸੁਪਰੀਮ ਕੋਰਟ ਦੇ 11 ਅਗਸਤ ਦੇ ਹੁਕਮਾਂ ਤੋਂ ਬਾਅਦ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋਏ। ਇਸ ਤੋਂ ਬਾਅਦ ਇਹ ਮਾਮਲਾ 14 ਅਗਸਤ ਨੂੰ ਤਿੰਨ ਜੱਜਾਂ ਦੇ ਵਿਸ਼ੇਸ਼ ਬੈਂਚ ਦੇ ਸਾਹਮਣੇ ਸੁਣਵਾਈ ਲਈ ਆਇਆ ਸੀ।

ਇਸ ਤੋਂ ਪਹਿਲਾਂ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਦਿੱਲੀ-ਐਨਸੀਆਰ ਵਿੱਚ ਆਵਾਰਾ ਕੁੱਤਿਆਂ ਕਾਰਨ ਬੱਚੇ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਵਿਵਾਦ ਖੜ੍ਹਾ ਕਰਨ ਦੀ ਥਾਂ ਇਸ ਨੂੰ ਸੁਲਝਾਉਣ ਦੀ ਲੋੜ ਹੈ। ਉਨ੍ਹਾਂ ਸੁਪਰੀਮ ਕੋਰਟ ਨੂੰ ਦੱਸਿਆ ਕਿ ਦੇਸ਼ ਵਿੱਚ ਇੱਕ ਸਾਲ ਵਿੱਚ ਕੁੱਤਿਆਂ ਦੇ ਕੱਟਣ ਦੇ 37 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

Advertisement
×