‘ਜਾਗੋ’ ਵੱਲੋਂ ਸਿਰਸਾ ਦੇ ਘਰ ਦਾ ਘਿਰਾਓ

‘ਜਾਗੋ’ ਵੱਲੋਂ ਸਿਰਸਾ ਦੇ ਘਰ ਦਾ ਘਿਰਾਓ

ਮਨਜਿੰਦਰ ਸਿੰਘ ਸਿਰਸਾ ਦੇ ਘਰ ਦਾ ਘਿਰਾਓ ਕਰਦੇ ਹੋਏ ‘ਜਾਗੋ’ ਦੇ ਕਾਰਕੁਨ।

ਪੱਤਰ ਪ੍ਰੇਰਕ

ਨਵੀਂ ਦਿੱਲੀ, 24 ਜਨਵਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਪੰਜਾਬੀ ਬਾਗ ਸਥਿਤ ਘਰ ਦਾ ਘਿਰਾਓ ਅੱਜ ‘ਜਾਗੋ’ ਪਾਰਟੀ ਵੱਲੋਂ ਕੀਤਾ ਗਿਆ। ਦਿੱਲੀ ਇਕਾਈ ਦੇ ਪ੍ਰਧਾਨ ਚਮਨ ਸਿੰਘ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਕਾਰਕੁਨਾਂ ਨੇ ਸਿਰਸਾ ਦੇ ਘਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਪੰਜਾਬੀ ਬਾਗ ਕਲੱਬ ਦੇ ਸਾਹਮਣੇ ਤੋਂ ਰੋਸ ਮੁਜ਼ਾਹਰੇ ਦੀ ਸ਼ੁਰੂਆਤ ਕਰਦੇ ਹੋਏ ਮੁਜ਼ਾਹਰਾਕਾਰੀਆਂ ਨੇ ਸਿਰਸਾ ਦੇ ਘਰ ਦੇ ਬਾਹਰ ਲੱਗੇ ਪੁਲੀਸ ਅੜਿਕਿਆਂ ਤੋਂ ਪਹਿਲਾਂ ਸੜਕ ’ਤੇ ਬਹਿ ਕੇ ਚੌਪਈ ਸਾਹਿਬ ਦਾ ਪਾਠ ਕੀਤਾ। ਉਪਰੰਤ ਸਿਰਸਾ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਮੁਜ਼ਾਹਰਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਆਗੂਆਂ ਨੇ ਸਿਰਸਾ ਦੇ ਅਸਤੀਫ਼ੇ ਨੂੰ ਲੈ ਕੇ ਦਲੀਲਾਂ ਦਿੱਤੀਆਂ। ਚਮਨ ਸਿੰਘ ਨੇ ਕਿਹਾ ਕਿ ਅਕਾਲੀ ਦਲ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਡੇਰਾ ਮੁਆਫ਼ੀ ਦੇ ਬਜ਼ਰ ਗੁਨਾਹਾਂ ਤੋਂ ਬਾਅਦ ਸਿਰਸਾ ਨੂੰ ਕਲੀਨ ਚਿੱਟ ਦੇ ਕੇ ਇੱਕ ਹੋਰ ਪਾਪ ਕਮਾਇਆ ਹੈ। ਸਿਰਸਾ ਦੇ ਖ਼ਿਲਾਫ਼ ਦੋਨੋਂ ਐੱਫਆਈਆਰ ਕੋਰਟ ਦੇ ਆਦੇਸ਼ ਤੋਂ ਬਾਅਦ ਦਿੱਲੀ ਪੁਲੀਸ ਵੱਲੋਂ ਪੂਰੀ ਜਾਂਚ ਉਪਰੰਤ ਹੋਈਆਂ ਹਨ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿਰਸਾ ਨੂੰ ਕਲੀਨ ਚਿੱਟ ਦੇ ਕੇ ਸਿੱਖਾਂ ਨੂੰ ਚਿੜ੍ਹਾ ਰਹੇ ਹਨ। ਸਿਰਸਾ ਦੇ ਪਿਛਲੇ 2 ਸਾਲ ਦੇ ਰਾਜ ਦੌਰਾਨ ਜੋ ਜਬਰ ਸਟਾਫ਼ ਦੇ ਖਿਲਾਫ਼ ਕੀਤਾ ਹੈ ਉਸਦੀ ਕੋਈ ਮਿਸਾਲ ਨਹੀਂ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਪੰਜਾਬ ’ਚ ਕਰੋਨਾ ਕਾਰਨ ਸਖਤ ਪਾਬੰਦੀਆਂ

ਸਿਨੇਮਾ ਹਾਲ, ਜਿਮ, ਕੋਚਿੰਗ ਸੈਂਟਰ ਬੰਦ; ਕਰਫਿਊ ਦੀ ਮਿਆਦ ਵਧਾਈ; ਕਰੋਨਾ...

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਦਿੱਲੀ ਵਿੱਚ 26 ਅਪਰੈਲ ਤਕ ਰਹੇਗਾ ਲੌਕਡਾਊਨ

ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪਰਵਾਸੀਆਂ ਨੂੰ ਦਿੱਲੀ ਨਾ ਛੱੜਣ ਦੀ ਅਪੀਲ...

ਸ਼ਹਿਰ

View All