ਸੰਸਦ ਭਵਨ ਦੇ ਬਾਹਰੋਂ ਮਸ਼ਕੂਕ ਹਿਰਾਸਤ ’ਚ
ਇਥੇ ਸੀਆਈਐੱਸਐੱਫ ਨੇ ਸ਼ਨਿਚਰਵਾਰ ਨੂੰ ਸੰਸਦ ਭਵਨ ਦੇ ਬਾਹਰੋਂ ਇਕ ਸ਼ੱਕੀ ਵਿਅਕਤੀ ਨੂੰ ਹਿਰਾਸਤ ’ਚ ਲਿਆ ਹੈ। ਸੀਆਈਐੱਸਐੱਫ ਨੇ ਕਾਬੂ ਕੀਤੇ 20 ਸਾਲਾ ਸ਼ੱਕੀ ਵਿਅਕਤੀ ਨੂੰ ਪੁੱਛ-ਪੜਤਾਲ ਲਈ ਪੁਲੀਸ ਦੇ ਹਵਾਲੇ ਕਰ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਸ਼ੱਕੀ ਵਿਅਕਤੀ...
Advertisement
ਇਥੇ ਸੀਆਈਐੱਸਐੱਫ ਨੇ ਸ਼ਨਿਚਰਵਾਰ ਨੂੰ ਸੰਸਦ ਭਵਨ ਦੇ ਬਾਹਰੋਂ ਇਕ ਸ਼ੱਕੀ ਵਿਅਕਤੀ ਨੂੰ ਹਿਰਾਸਤ ’ਚ ਲਿਆ ਹੈ। ਸੀਆਈਐੱਸਐੱਫ ਨੇ ਕਾਬੂ ਕੀਤੇ 20 ਸਾਲਾ ਸ਼ੱਕੀ ਵਿਅਕਤੀ ਨੂੰ ਪੁੱਛ-ਪੜਤਾਲ ਲਈ ਪੁਲੀਸ ਦੇ ਹਵਾਲੇ ਕਰ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਕੋਲੋਂ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਬੀਤੇ ਦਿਨ ਵੀ ਸੰਸਦ ਭਵਨ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ। ਅਧਿਕਾਰੀਆਂ ਮੁਤਾਬਕ ਸੀਆਈਐੱਸਐੱਫ ਦੇ ਜਵਾਨਾਂ ਨੇ ਇਸ ਸ਼ੱਕੀ ਵਿਅਕਤੀ ਨੂੰ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਰੇਲ ਭਵਨ ਅਤੇ ਸੰਸਦ ਭਵਨ ਦੇ ਵਿਚਾਲੇ ਰਾਏਸਿਨਾ ਰੋਡ ਤੋਂ ਕਾਬੂ ਕੀਤਾ ਹੈ। ਸੰਸਦ ਦੀ ਸੁਰੱਖਿਆ ’ਚ ਤਾਇਨਾਤ ਇਕ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਇਹ ਨੌਜਵਾਨ ਬੰਗਲੂਰੂ ਤੋਂ ਦਿੱਲੀ ਆਇਆ ਸੀ ਤੇ ਉਸ ਨੇ ਦੁਬਈ ਜਾਣਾ ਸੀ।
Advertisement
Advertisement
×