ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 15 ਅਪਰੈਲ
ਖੇਤੀ ਕਾਨੂੰਨਾਂ ਖ਼ਿਲਾਫ਼ ਸਿੰਘੂ ਬਾਰਡਰ ’ਤੇ ਪਿਛਲੇ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਲਗਾਤਾਰ ਧਰਨਾ ਦੇ ਰਹੇ ਕਿਸਾਨਾਂ ਦੇ ਦੋ ਟੈਂਟ ਅਤੇ ਇੱਕ ਕਾਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੱਜ ਦਿਨ ਵੇਲੇ ਸਾੜ ਦਿੱਤੀ ਗਈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਗ ਲਾਉਣ ਦੀ ਇਸ ਘਟਨਾ ਦੀ ਕੁੰਡਲੀ ਪੁਲੀਸ ਸਟੇਸ਼ਨ (ਸੋਨੀਪਤ) ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਟੈਂਟ ਸਾੜੇ ਜਾਣ ਮਗਰੋਂ ਕਿਸਾਨਾਂ ਵਿੱਚ ਰੋਸ ਹੈ ਅਤੇ ਉਨ੍ਹਾਂ ਅੱਗੇ ਚੌਕਸ ਰਹਿਣ ਦਾ ਅਹਿਦ ਲਿਆ ਹੈ।