ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਜਨਵਰੀ
ਤਖ਼ਤ ਪਟਨਾ ਸਾਹਿਬ ਕਮੇਟੀ ਦੇ ਮੈਂਬਰ ਕਰਮਿੱਕਰ ਦੇ ਅਚਾਨਕ ਹੋਏ ਦੇਹਾਂਤ ’ਤੇ ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਕਰਮਿਕਰ ਸਿੰਘ ਨੇ ਆਪਣਾ ਸਾਰਾ ਜੀਵਨ ਪੰਥ ਤੇ ਕੌਮ ਲਈ ਲਗਾ ਦਿੱਤਾ ਸੀ। ਕਰਮਿਕਰ ਸਿੰਘ ਪਿੱਛਲੇ ਕੁਝ ਸਮੇਂ ਤੋਂ ਬੀਮਾਰੀ ਨਾਲ ਜੂਝ ਰਹੇ ਸਨ ਬਾਵਜੂਦ ਇਸਦੇ ਉਨ੍ਹਾਂ ਦਾ ਧਿਆਨ ਹਮੇਸ਼ਾ ਹੀ ਤਖ਼ਤ ਸਾਹਿਬ ਦੇ ਵਿਕਾਸ ਕਾਰਜਾਂ ’ਤੇ ਹੀ ਲੱਗਾ ਰਹਿੰਦਾਸੀ। ਤਖ਼ਤ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਜਗਜੋਤ ਸਿੰਘ ਸੋਹੀ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਹਰਬੰਸ ਸਿੰਘ, ਚਰਨਜੀਤ ਸਿੰਘ, ਹਰਪਾਲ ਸਿੰਘ ਭਾਟੀਆ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਨੇ ਦੇਹਾਂਤ ’ਤੇ ਦੁਖ ਪ੍ਰਗਟਾਇਆ। 12 ਜਨਵਰੀ ਨੂੰ ਉਨ੍ਹਾਂ ਦੇ ਮੁਕੰਦਪੁਰ ਨਿਵਾਸ ’ਤੇ ਆਤਮਕ ਸ਼ਾਂਤੀ ਲਈ ਅੰਤਮ ਅਰਦਾਸ ਹੋਵੇਗੀ।