ਭਾਰਤ ਤੇ ਚੀਨੀ ਫੌਜੀ ਅਧਿਕਾਰੀਆਂ ਵਿਚਾਲੇ ਗੱਲਬਾਤ ਸ਼ੁਰੂ

ਭਾਰਤ ਤੇ ਚੀਨੀ ਫੌਜੀ ਅਧਿਕਾਰੀਆਂ ਵਿਚਾਲੇ ਗੱਲਬਾਤ ਸ਼ੁਰੂ

ਨਵੀਂ ਦਿੱਲੀ, 14 ਜੁਲਾਈ

ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਰੇਖਾ (ਐੱਲਏਸੀ) ਨੇੜਲੇ ਸਥਾਨਾਂ ਪੇਂਗੋਂਗ ਸੋ ਅਤੇ ਡੇਪਸਾਂਗ ਵਿਚ ਵੱਡੀ ਗਿਣਤੀ ਵਿਚ ਭਾਰਤੀ ਅਤੇ ਚੀਨੀ ਫੌਜਾਂ ਨੂੰ ਹਟਾਉਣ ਦੀ ਰੂਪ ਰੇਖਾ ਨੂੰ ਅੰਤਮ ਰੂਪ ਦੇਣ ਲਈ ਮੰਗਲਵਾਰ ਨੂੰ ਦੋਵਾਂ ਮੁਲਕਾਂ ਦੇ ਫੌਜੀ ਕਮਾਂਡਰਾਂ ਵਿੱਚ ਮਹੱਤਵਪੂਰਨ ਗੱਲਬਾਤ ਸ਼ੁਰੂ ਹੋਈ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਲੈਫਟੀਨੈਂਟ ਜਨਰਲ ਪੱਧਰੀ ਗੱਲਬਾਤ ਦਾ ਇਹ ਚੌਥਾ ਗੇੜ ਅੱਜ ਸਵੇਰੇ ਕਰੀਬ 11.30 ਵਜੇ ਚੁਸ਼ੂਲ ਵਿਖੇ ਸ਼ੁਰੂ ਹੋਈ ਜਿਸ ਵਿੱਚ ਭਾਰਤੀ ਦਲ ਦੀ ਅਗਵਾਈ ਲੇਹ ਵਿਖੇ 14ਵੀਂ ਕੋਰ ਦੇ ਕਮਾਂਡਰ ਲੈਫਟੀਨੈਂਟ ਜਨਰਲ ਹਰਿੰਦਰ ਸਿੰਘ ਕਰ ਰਹੇ ਹਨ, ਜਦਕਿ ਚੀਨੀ ਪੱਖ ਦੀ ਅਗਵਾਈ ਦੱਖਣੀ ਸ਼ਿਨਜਿਆਂਗ ਮਿਲਟਰੀ ਖੇਤਰ ਦੇ ਪ੍ਰਤੀਨਿਧੀ ਮੇਜਰ ਜਨਰਲ ਲਿਊ ਲਿਨ ਕਰ ਰਹੇ ਹਨ।ਇਸ ਉੱਚ ਪੱਧਰੀ ਬੈਠਕ ਵਿਚ ਪੇਂਗੋਂਗ ਸੋ ਅਤੇ ਡੇਪਸਾਂਗ ਵਿਖੇ ਫ਼ੌਜੀਆਂ ਦੀ ਵਾਪਸੀ ਪ੍ਰਕਿਰਿਆ ਦੇ ਦੂਜੇ ਪੜਾਅ ਦੀ ਸ਼ੁਰੂਆਤ ਦੇ ਨਾਲ ਨਾਲ ਸਮੇਂ ਸਿਰ ਫੌਜੀ ਸਾਜ਼ੋ ਸਾਮਾਨ ਨੂੰ ਹਟਾਉਣ 'ਤੇ ਧਿਆਨ ਕੇਂਦਰਤ ਕੀਤਾ ਜਾਵੇਗਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All