Taranjit Singh Sandhu ਨੇ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਕੌਮੀ ਰਾਜਧਾਨੀ ਦੇ ਵਸਨੀਕਾਂ ਅਤੇ ਸੈਲਾਨੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਚਾਰੂ ਆਵਾਜਾਈ ਲਈ ਦਿੱਲੀ ਟਰੈਫਿਕ ਪੁਲੀਸ ਨਾਲ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ...
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਕੌਮੀ ਰਾਜਧਾਨੀ ਦੇ ਵਸਨੀਕਾਂ ਅਤੇ ਸੈਲਾਨੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਚਾਰੂ ਆਵਾਜਾਈ ਲਈ ਦਿੱਲੀ ਟਰੈਫਿਕ ਪੁਲੀਸ ਨਾਲ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ, ਜੋ ਟਰੈਫਿਕ ਜਾਮ ਨੂੰ ਘਟਾਉਣ ਲਈ ਅਹਿਮ ਹੈ। ਉਪ ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਲਤ ਦਿਸ਼ਾ ਵਿੱਚ ਵਾਹਨ ਚਲਾਉਣ, ਸਿਗਨਲ ਤੋੜਨ ਅਤੇ ਖ਼ਤਰਨਾਕ ਤਰੀਕੇ ਨਾਲ ਸੜਕ ਪਾਰ ਕਰਨ ਵਰਗੀਆਂ ਉਲੰਘਣਾਵਾਂ ਤੋਂ ਬਚਣ ਅਤੇ ਅਜਿਹੀਆਂ ਉਲੰਘਣਾਵਾਂ ਦੀ ਰਿਪੋਰਟ ‘ਟਰੈਫਿਕ ਪ੍ਰਾਹਰੀ’ ਐਪ ’ਤੇ ਕਰਨ।
ਉਨ੍ਹਾਂ ਕਿਹਾ ਕਿ ਹੈਲਮੇਟ ਤੇ ਸੀਟਬੈਲਟ ਪਹਿਨਣ ਵਰਗੇ ਸਧਾਰਨ ਕੰਮ ਪਰਿਵਾਰਾਂ ਦੀ ਸੁਰੱਖਿਆ ਲਈ ਅਹਿਮ ਹਨ। ਇਸ ਤੋਂ ਪਹਿਲਾਂ ਸੰਧੂ ਨੇ ਦਿੱਲੀ ਵਿਕਾਸ ਅਥਾਰਟੀ ਵੱਲੋਂ ਦਿੱਲੀ ਦੇ ਜਲ ਸਰੋਤਾਂ ਦੀ ਮੁੜ ਸੁਰਜੀਤੀ ਅਤੇ ਬਹਾਲੀ ਲਈ ਇੱਕ ਸਮਾਂਬੱਧ ਕਾਰਜ ਯੋਜਨਾ ਦੀ ਪੇਸ਼ਕਾਰੀ ਦੀ ਸਮੀਖਿਆ ਵੀ ਕੀਤੀ। ਇਹ ਕੋਸ਼ਿਸ਼ ਗਰਮੀ ਦੇ ਸੀਜ਼ਨ ਤੋਂ ਪਹਿਲਾਂ ਪਾਣੀ ਦੇ ਸਰੋਤਾਂ ਦੀ ਤੇਜ਼ੀ ਨਾਲ ਹੋ ਰਹੀ ਗਿਰਾਵਟ ਨਾਲ ਨਜਿੱਠਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਡੀ ਡੀ ਏ ਤੁਰੰਤ ਸ਼ਹਿਰ ਭਰ ਦੇ 77 ਜਲ ਸਰੋਤਾਂ ’ਤੇ ਕੰਮ ਸ਼ੁਰੂ ਕਰੇਗਾ। ਇਨ੍ਹਾਂ ਵਿੱਚੋਂ ਛੇ ਜਲ ਸਰੋਤਾਂ ਨੂੰ ਅਗਲੇ 30 ਦਿਨਾਂ ਵਿੱਚ, 48 ਨੂੰ 60 ਦਿਨਾਂ ਵਿੱਚ ਅਤੇ ਬਾਕੀ 23 ਨੂੰ 90 ਦਿਨਾਂ ਦੇ ਅੰਦਰ ਪੜਾਅਵਾਰ ਬਹਾਲੀ ਪ੍ਰੋਗਰਾਮ ਤਹਿਤ ਠੀਕ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਪ ਰਾਜਪਾਲ ਨੇ ਅਧਿਕਾਰੀਆਂ ਨੂੰ ਸਾਰੀਆਂ ਪ੍ਰਸਤਾਵਿਤ ਯੋਜਨਾਵਾਂ ਨੂੰ ਤੁਰੰਤ ਲਾਗੂ ਕਰਨ ਅਤੇ ਨਿਰਧਾਰਤ ਸਮਾਂ ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।
