ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਜੁਲਾਈ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਤਰਲੋਚਨ ਸਿੰਘ ਢਿੱਲੋਂ ਪਾਰਟੀ ਦੇ ਦਿੱਲੀ ਦੇ ਪ੍ਰਧਾਨ ਹਰਮਨਜੀਤ ਸਿੰਘ ਦੀ ਪ੍ਰੇਰਣਾ ਸਦਕਾ ਪਾਰਟੀ ਦੀਆਂ ਲੋਕ- ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਤਰਲੋਚਨ ਸਿੰਘ ਢਿੱਲੋਂ ਨੂੰ ਸਰਪਾਓ ਪਾ ਕੇ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੌਮੀ ਜਨਰਲ ਸਕੱਤਰ ਹਰਪ੍ਰੀਤ ਸਿੰਘ (ਬੰਨੀ) ਜੋਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਕਾਰਜਸ਼ੈਲੀ, ਵਿਚਾਰਧਾਰਾ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਇਹ ਇੱਕ ਸ਼ੁਭ ਸੰਕੇਤ ਹੈ। ਸੁਖਦੇਵ ਸਿੰਘ ਢੀਂਡਸਾ ਨੇ ਦੇਸ਼ ਦੀ ਖੁਸ਼ਹਾਲੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੁੜ ਕੇ ਦੇਸ਼ ਦੇ ਵਿਕਾਸ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਦਿੱਲੀ ਸਟੇਟ ਦੇ ਪ੍ਰਧਾਨ ਹਰਮਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਮੌਜੂਦ ਸਨ।