ਦਿੱਲੀ ’ਚ ਲਿਵ-ਇਨ ਪਾਰਟਨਰ ਦੀ ਹੱਤਿਆ ਕਰਨ ਬਾਅਦ ਫ਼ਰਾਰ ਹੋਏ ਮੁਲਜ਼ਮ ਨੂੰ ਪੁਲੀਸ ਨੇ ਪੰਜਾਬ ਤੋਂ ਕਾਬੂ ਕੀਤਾ : The Tribune India

ਦਿੱਲੀ ’ਚ ਲਿਵ-ਇਨ ਪਾਰਟਨਰ ਦੀ ਹੱਤਿਆ ਕਰਨ ਬਾਅਦ ਫ਼ਰਾਰ ਹੋਏ ਮੁਲਜ਼ਮ ਨੂੰ ਪੁਲੀਸ ਨੇ ਪੰਜਾਬ ਤੋਂ ਕਾਬੂ ਕੀਤਾ

ਦਿੱਲੀ ’ਚ ਲਿਵ-ਇਨ ਪਾਰਟਨਰ ਦੀ ਹੱਤਿਆ ਕਰਨ ਬਾਅਦ ਫ਼ਰਾਰ ਹੋਏ ਮੁਲਜ਼ਮ ਨੂੰ ਪੁਲੀਸ ਨੇ ਪੰਜਾਬ ਤੋਂ ਕਾਬੂ ਕੀਤਾ

ਨਵੀਂ ਦਿੱਲੀ, 3 ਦਸੰਬਰ

ਰਾਸ਼ਟਰੀ ਰਾਜਧਾਨੀ ਦੇ ਤਿਲਕ ਨਗਰ ਇਲਾਕੇ ਵਿਚ ਆਪਣੇ ਲਿਵ-ਇਨ ਪਾਰਟਨਰ ਦੀ ਚਾਕੂ ਨਾਲ ਹੱਤਿਆ ਕਰਨ ਵਾਲੇ ਨੂੰ ਜ਼ਿਲ੍ਹਾ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਸਪੈਸ਼ਲ ਸੀਪੀ ਕ੍ਰਾਈਮ ਰਵਿੰਦਰ ਯਾਦਵ ਦੇ ਅਨੁਸਾਰ 2 ਦਸੰਬਰ ਨੂੰ ਕ੍ਰਾਈਮ ਬ੍ਰਾਂਚ ਦੀ ਟੀਮ ਨੇ 45 ਸਾਲ ਦੇ ਮਨਪ੍ਰੀਤ ਸਿੰਘ ਨੂੰ ਉਸ ਦੇ ਜੱਦੀ ਪਿੰਡ ਅਲੀਪੁਰ, ਛਿੰਟਾਂਵਾਲਾ ਨਾਭਾ ਤੋਂ ਗ੍ਰਿਫਤਾਰ ਕੀਤਾ। ਉਹ ਰੇਖਾ ਰਾਣੀ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦਾ ਸੀ। ਇਸ ਸਬੰਧੀ ਥਾਣਾ ਤਿਲਕ ਨਗਰ ਵਿਖੇ 1 ਦਸੰਬਰ 2022 ਨੂੰ ਧਾਰਾ 302/201 ਆਈਪੀਸੀ ਪੁਲੀਸ ਅਨੁਸਾਰ ਮੁਲਜ਼ਮ ਔਰਤ ਦੀ ਹੱਤਿਆ ਕਰਨ ਤੋਂ ਬਾਅਦ ਆਪਣੀ ਕਾਰ ਵਿੱਚ ਪੰਜਾਬ ਭੱਜ ਗਿਆ। ਉਹ ਆਪਣੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਵਿਸ਼ੇਸ਼ ਤਕਨੀਕੀ ਜਾਂਚ ਦੀ ਮਦਦ ਨਾਲ ਮੁਲਜ਼ਮ ਨੂੰ ਪੰਜਾਬ ਵਿੱਚ ਕਾਬੂ ਕਰ ਲਿਆ ਗਿਆ। ਫਿਲਹਾਲ ਇਹ ਮਾਮਲਾ ਰੇਖਾ ਰਾਣੀ ਦੀ ਧੀ ਦੇ ਬਿਆਨ ’ਤੇ ਦਰਜ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਉਹ 10ਵੀਂ ਦੀ ਵਿਦਿਆਰਥਣ ਹੈ। ਉਹ ਆਪਣੀ ਮਾਂ ਅਤੇ ਮਨਪ੍ਰੀਤ ਨਾਲ ਆਪਣੇ ਘਰ ਰਹਿੰਦੀ ਸੀ। ਉਸ ਨੇ ਦੱਸਿਆ ਕਿ ਮਨਪ੍ਰੀਤ ਅਤੇ ਉਸਦੀ ਮਾਂ ਵਿੱਚ ਪਿਛਲੇ ਕੁਝ ਸਮੇਂ ਤੋਂ ਪੈਸਿਆਂ ਨੂੰ ਲੈ ਕੇ ਲੜਾਈ ਚੱਲ ਰਹੀ ਸੀ। ਪੁਲੀਸ ਨੇ ਮੌਕੇ 'ਤੇ ਪਹੁੰਚ ਕੇ ਰੇਖਾ ਦੀ ਲਾਸ਼ ਨੂੰ ਦੇਖਿਆ। ਉਸ ਦੇ ਚਿਹਰੇ ਅਤੇ ਗਰਦਨ 'ਤੇ ਕਈ ਜ਼ਖਮ ਸਨ। ਮੁਲਜ਼ਮ ਵਾਰ-ਵਾਰ ਆਪਣਾ ਪਤਾ ਬਦਲਦਾ ਰਿਹਾ। ਪੁਲੀਸ ਮੁਤਾਬਕ ਸਾਲ 2015 ਵਿੱਚ ਮੁਲਜ਼ਮ ਰੇਖਾ ਦੇ ਸੰਪਰਕ ਵਿੱਚ ਆਇਆ ਸੀ। ਉਨ੍ਹਾਂ ਨੂੰ ਪਿਆਰ ਹੋ ਗਿਆ ਅਤੇ ਉਹ ਰੇਖਾ ਦੇ ਨਾਲ ਗਣੇਸ਼ ਨਗਰ, ਤਿਲਕ ਨਗਰ ਸਥਿਤ ਘਰ ਵਿੱਚ ਲਿਵ-ਇਨ ਵਿੱਚ ਰਹਿਣ ਲੱਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਮੁੱਖ ਖ਼ਬਰਾਂ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਕਈ ਲੋਕ ਇਮਾਰਤਾਂ ਦੇ ਮਲਬੇ ਹੇਠ ਫਸੇ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਨੇ ਹਲਕਾ ਅਤੇ ਪੰਜਾਬ ਵਾਸੀਆਂ ਨਾਲ ਖੜ੍ਹੇ ਰਹਿ...

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜ...

ਦਿੱਲੀ ਨਗਰ ਨਿਗਮ: ‘‘ਨਾਮਜ਼ਦ ਮੈਂਬਰਾਂ’’ ਨੂੰ ਵੋਟ ਦਾ ਅਧਿਕਾਰ ਦੇਣ ’ਤੇ ਹੰਗਾਮਾ

ਦਿੱਲੀ ਨਗਰ ਨਿਗਮ: ‘‘ਨਾਮਜ਼ਦ ਮੈਂਬਰਾਂ’’ ਨੂੰ ਵੋਟ ਦਾ ਅਧਿਕਾਰ ਦੇਣ ’ਤੇ ਹੰਗਾਮਾ

ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਬਿਨਾਂ ਚੋਣ ਕਰਵਾਏ ਤੀਜੀ ਵਾਰ ਕਾਰਵਾਈ ਮੁਲ...

ਸ਼ਹਿਰ

View All