DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਿਰੋਧੀਆਂ ਦਾ ‘ਔਰਤ ਵਿਰੋਧੀ’ ਚਿਹਰਾ ਬੇਨਕਾਬ ਹੋਇਆ: Rekha Gupta

ਪ੍ਰਿਯੰਕਾ ਗਾਂਧੀ ਦੇ ‘ਲੜਕੀ ਹੂੰ, ਲੜ ਸਕਤੀ ਹੂੰ’ ਵਾਲੀ ਟਿੱਪਣੀ ’ਤੇ ਸੇਧਿਆ ਨਿਸ਼ਾਨਾ

  • fb
  • twitter
  • whatsapp
  • whatsapp
Advertisement

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਭਾਜਪਾ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਵਿੱਚ ਨਾਰੀ ਸ਼ਕਤੀ ਵੰਦਨ ਐਕਟ (ਸੋਧ) ਬਿੱਲ ਦਾ ਪਾਸ ਨਾ ਹੋਣਾ ਬੇਹੱਦ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 78 ਸਾਲਾਂ ਬਾਅਦ ਵੀ ਦੇਸ਼ ਦੀਆਂ ਧੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਮਿਲ ਸਕੇ। ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਸ ਬਿੱਲ ਦੀ ਹਾਰ ਨੇ ਇਨ੍ਹਾਂ ਪਾਰਟੀਆਂ ਦਾ ‘ਇਸਤਰੀ ਵਿਰੋਧੀ’ ਚਿਹਰਾ ਨੰਗਾ ਕਰ ਦਿੱਤਾ ਹੈ।

ਰੇਖਾ ਗੁਪਤਾ ਨੇ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ’ਤੇ ਵਿਅੰਗ ਕਰਦਿਆਂ ਕਿਹਾ ਕਿ ਜਿਹੜੇ ‘ਮੈਂ ਲੜਕੀ ਹਾਂ ਅਤੇ ਲੜ ਸਕਦੀ ਹਾਂ’ ਦਾ ਨਾਅਰਾ ਦਿੰਦੇ ਸਨ, ਉਹ ਹੁਣ ਮੈਦਾਨ ਛੱਡ ਕੇ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਨੂੰ ਲੋਕਤੰਤਰ ਦੀ ਜਿੱਤ ਦੱਸ ਰਹੀ ਹੈ, ਪਰ ਜਦੋਂ ਦੇਸ਼ ਦੀਆਂ ਧੀਆਂ ਦਾ ਆਤਮ-ਸਨਮਾਨ ਹਾਰ ਜਾਵੇ ਤਾਂ ਉਹ ਲੋਕਤੰਤਰ ਦੀ ਜਿੱਤ ਕਿਵੇਂ ਹੋ ਸਕਦੀ ਹੈ? ਉਨ੍ਹਾਂ ਦੱਸਿਆ ਕਿ ਪਿਛਲੇ 30 ਸਾਲਾਂ ਤੋਂ ਔਰਤਾਂ ਨੂੰ ਵਿਧਾਨ ਸਭਾਵਾਂ ਅਤੇ ਲੋਕ ਸਭਾ ਤੱਕ ਪਹੁੰਚਾਉਣ ਦਾ ਸੰਘਰਸ਼ ਚੱਲ ਰਿਹਾ ਹੈ, ਜਿਸ ਨੂੰ ਵਿਰੋਧੀ ਪਾਰਟੀਆਂ ਨੇ ਰੋਕ ਕੇ ਦੇਸ਼ ਦੀ ਅੱਧੀ ਆਬਾਦੀ ਨਾਲ ਧੋਖਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਔਰਤਾਂ ਸਭ ਕੁਝ ਦੇਖ ਰਹੀਆਂ ਹਨ ਅਤੇ ਉਹ ਆਉਣ ਵਾਲੇ ਸਮੇਂ ਵਿੱਚ ਇਸ ਦਾ ਮੂੰਹ-ਤੋੜ ਜਵਾਬ ਦੇਣਗੀਆਂ।

Advertisement

ਪਰਿਵਾਰਵਾਦ ਦੀ ਰਾਜਨੀਤੀ ਕਾਰਨ ਔਰਤਾਂ ਦੇ ਹੱਕ ਮਾਰੇ ਜਾਣ ਦਾ ਦੋਸ਼

ਉਨ੍ਹਾਂ ਦੋਸ਼ ਲਾਇਆ ਕਿ ਪ੍ਰਿਯੰਕਾ ਗਾਂਧੀ ਅਤੇ ਸਮਾਜਵਾਦੀ ਪਾਰਟੀ ਵਰਗੇ ਆਗੂ ਸਿਰਫ਼ ਆਪਣੇ ਪਰਿਵਾਰਾਂ ਦੀਆਂ ਔਰਤਾਂ ਨੂੰ ਹੀ ਸਿਆਸਤ ਵਿੱਚ ਅੱਗੇ ਦੇਖਣਾ ਚਾਹੁੰਦੇ ਹਨ। ਮੁੱਖ ਮੰਤਰੀ ਅਨੁਸਾਰ ਕੇਂਦਰ ਸਰਕਾਰ ਨੇ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਸਭ ਤੋਂ ਵਧੀਆ ਫਾਰਮੂਲਾ ਪੇਸ਼ ਕੀਤਾ ਸੀ, ਜਿਸ ਨਾਲ ਮਰਦਾਂ ਦੀਆਂ ਸੀਟਾਂ ਦੀ ਗਿਣਤੀ ਪ੍ਰਭਾਵਿਤ ਕੀਤੇ ਬਿਨਾਂ ਔਰਤਾਂ ਲਈ ਨਿਰਪੱਖ ਨੁਮਾਇੰਦਗੀ ਯਕੀਨੀ ਬਣਾਈ ਜਾਣੀ ਸੀ। ਉਨ੍ਹਾਂ ਸਵਾਲ ਕੀਤਾ ਕਿ ਜਦੋਂ 2023 ਵਿੱਚ ਵਿਰੋਧੀ ਧਿਰ ਨੇ ਇਸ ਬਿੱਲ ਦਾ ਸਮਰਥਨ ਕੀਤਾ ਸੀ, ਤਾਂ ਹੁਣ ਕੋਟੇ ਵਿੱਚ ਕੋਟਾ ਅਤੇ ਹਲਕਾਬੰਦੀ ਵਰਗੇ ਬਹਾਨੇ ਬਣਾ ਕੇ ਵਿਰੋਧ ਕਿਉਂ ਕੀਤਾ ਜਾ ਰਿਹਾ ਹੈ? ਰੇਖਾ ਗੁਪਤਾ ਨੇ ਦਾਅਵਾ ਕੀਤਾ ਕਿ ਵਿਰੋਧੀ ਆਗੂਆਂ ਨੂੰ ਡਰ ਹੈ ਕਿ ਜੇ ਇਹ ਬਿੱਲ ਪਾਸ ਹੋ ਗਿਆ ਤਾਂ ਕੋਈ ਆਮ ਔਰਤ ਉਨ੍ਹਾਂ ਦੇ ਪਰਿਵਾਰ ਦੀ ਸੀਟ ਜਿੱਤ ਲਵੇਗੀ।

Advertisement

Advertisement
×