ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਕੇਂਦਰ ਤੋਂ ਜੁਆਬ ਮੰਗਿਆ

ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਕੇਂਦਰ ਤੋਂ ਜੁਆਬ ਮੰਗਿਆ

ਨਵੀਂ ਦਿੱਲੀ, 28 ਜਨਵਰੀ

ਸੁਪਰੀਮ ਕੋਰਟ ਨੇ ਕੇਰਲਾ ਕਾਂਗਰਸ ਦੇ ਸੰਸਦ ਮੈਂਬਰ ਟੀਐੱਨ ਪ੍ਰਤਾਪਨ ਦੁਆਰਾ ਤਿੰਨ ਖੇਤੀ ਕਾਨੂੰਨਾਂ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਵੀਰਵਾਰ ਨੂੰ ਕੇਂਦਰ ਤੋਂ ਜਵਾਬ ਮੰਗਿਆ। ਚੀਫ਼ ਜਸਟਿਸ ਐੱਸਏ ਬੋਬਡੇ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਵੀ. ਰਾਮਸੁਬਰਾਮਨੀਅਮ ਦੇ ਬੈਂਚ ਨੇ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਇਸ ਮੁੱਦੇ ਬਾਰੇ ਲਟਕੀਆਂ ਹੋਈਆਂ ਹੋਰ ਪਟੀਸ਼ਨਾਂ ਨੂੰ ਜੋੜ ਦਿੱਤਾ।

ਕੇਰਲਾ ਦੇ ਤ੍ਰਿਸੂਰ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਕਰ ਰਹੇ ਪ੍ਰਤਾਪਨ ਨੇ ਦੋਸ਼ ਲਾਇਆ ਹੈ ਕਿ ਇਨ੍ਹਾਂ ਕਾਨੂੰਨਾਂ ਨੇ ਸੰਵਿਧਾਨ ਦੀ ਧਾਰਾ 14 (ਬਰਾਬਰੀ ਦਾ ਅਧਿਕਾਰ), 15 (ਵਿਤਕਰੇ ਦੀ ਮਨਾਹੀ) ਅਤੇ 21 (ਜੀਵਨ ਦਾ ਅਧਿਕਾਰ ਅਤੇ ਆਜ਼ਾਦੀ) ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨਾਂ ਨੂੰ ਉਨ੍ਹਾਂ ਨੂੰ “ਗੈਰ ਸੰਵਿਧਾਨਕ, ਗੈਰ ਕਾਨੂੰਨੀ ਕਰਾਰ ਦੇ ਕੇ ਰੱਦ ਕੀਤਾ ਜਾਣਾ ਚਾਹੀਦਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All