ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 30 ਅਪਰੈਲ
ਇਥੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਦਿੱਲੀ ਬਾਰਡਰਾਂ ’ਤੇ ਡਟੇ ਹੋਏ ਕਿਸਾਨਾਂ ਨੇ ਅੱਜ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ। ਸਿੰਘੂ, ਗਾਜ਼ੀਪੁਰ ਤੇ ਟਿਕਰੀ ਬਾਰਡਰ ’ਤੇ ਸੰਗਤਾਂ ਨੇ ਕੀਰਤਨ ਕੀਤਾ ਤੇ ਕਿਸਾਨ ਸੰਘਰਸ਼ ਵਿੱਚ ਜਿੱਤ ਲਈ ਅਰਦਾਸ ਕੀਤੀ।