ਭਾਜਪਾ ਨੇ ਸਿਹਤ ਤੇ ਸਿੱਖਿਆ ਦੇ ਮੁੱਦੇ ’ਤੇ ‘ਆਪ’ ਸਰਕਾਰ ਘੇਰੀ : The Tribune India

ਭਾਜਪਾ ਨੇ ਸਿਹਤ ਤੇ ਸਿੱਖਿਆ ਦੇ ਮੁੱਦੇ ’ਤੇ ‘ਆਪ’ ਸਰਕਾਰ ਘੇਰੀ

ਭਾਜਪਾ ਨੇ ਸਿਹਤ ਤੇ ਸਿੱਖਿਆ ਦੇ ਮੁੱਦੇ ’ਤੇ ‘ਆਪ’ ਸਰਕਾਰ ਘੇਰੀ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਆਦੇਸ਼ ਗੁਪਤਾ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 16 ਅਗਸਤ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਸਿੱਖਿਆ ਤੇ ਸਿਹਤ ਸਬੰਧੀ ਕੇਜਰੀਵਾਲ ਸਰਕਾਰ ਦਾ ਦਿੱਲੀ ਮਾਡਲ ਅਸਲ ਵਿੱਚ ਝੂਠ ਦਾ ਪੁਲੰਦਾ ਹੈ। ਸੂਬਾ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਪਤਾ ਨੇ ਕਿਹਾ ਕਿ ਦਿੱਲੀ ਵਿੱਚ 38 ਹਸਪਤਾਲ ਹਨ ਪਰ ਜਦੋਂ ਮੁੱਖ ਮੰਤਰੀ ਤੇ ਉਨ੍ਹਾਂ ਦੇ ਆਗੂ ਜਾਂ ਪਰਿਵਾਰਕ ਮੈਂਬਰ ਬਿਮਾਰ ਹੋ ਜਾਂਦੇ ਹਨ ਤਾਂ ਉਹ ਨਿੱਜੀ ਹਸਪਤਾਲਾਂ ਵਿੱਚ ਪਹੁੰਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਦੇ ਹਸਪਤਾਲ ਵਧੀਆ ਹਨ ਤਾਂ ਇਹ ਇਥੋਂ ਇਲਾਜ ਕਿਉਂ ਨਹੀਂ ਕਰਵਾਉਂਦੇ। ਕੇਜਰੀਵਾਲ ਅਤੇ ਉਸ ਦੇ ਮੰਤਰੀ ਕਰੋੜਾਂ ਰੁਪਏ ਸਰਕਾਰੀ ਖਰਚ ਕਰਕੇ ਪ੍ਰਾਈਵੇਟ ਹਸਪਤਾਲਾਂ ਵਿੱਚ ਆਪਣਾ ਇਲਾਜ ਕਿਉਂ ਕਰਵਾਉਂਦੇ ਹਨ?

ਉਨ੍ਹਾਂ ਦੱਸਿਆ ਕਿ 38 ਹਸਪਤਾਲਾਂ ਵਿੱਚੋਂ 32 ਹਸਪਤਾਲਾਂ ਵਿੱਚ ਦਿਲ ਦੀਆਂ ਬਿਮਾਰੀਆਂ ਦੇ ਇਲਾਜ ਦੀ ਸਹੂਲਤ ਵੀ ਨਹੀਂ ਹੈ। ਇਸ ਬਿਮਾਰੀ ਵਿੱਚ ਦਿੱਲੀ ਦੇ ਲੋਕਾਂ ਦਾ ਸਭ ਤੋਂ ਵੱਡਾ ਸਹਾਰਾ ਕੇਂਦਰ ਸਰਕਾਰ ਦੇ ਹਸਪਤਾਲ ਹਨ। ਕੇਜਰੀਵਾਲ ਸਰਕਾਰ ਵੱਡੀਆਂ-ਵੱਡੀਆਂ ਗੱਲਾਂ ਕਰਦੀ ਹੈ ਪਰ ਸੱਚਾਈ ਇਹ ਹੈ ਕਿ ਉਨ੍ਹਾਂ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਆਯੂਸ਼ਮਾਨ ਯੋਜਨਾ ਵੀ ਲਾਗੂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਜਰੀਵਾਲ ਮੁਹੱਲਾ ਕਲੀਨਿਕਾਂ ਦਾ ਪ੍ਰਚਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਅੱਠ ਸਾਲਾਂ ਵਿੱਚ ਇਸ ਮੁੱਦੇ ’ਤੇ 60 ਫ਼ੀਸਦੀ ਵੀ ਖਰਚ ਨਹੀਂ ਕੀਤਾ ਗਿਆ। ਕੇਜਰੀਵਾਲ ਸਰਕਾਰ ਵੱਲੋਂ 500 ਨਵੇਂ ਸਕੂਲ ਅਤੇ 20 ਕਾਲਜ ਖੋਲ੍ਹਣ ਦਾ ਦਾਅਵਾ ਕੀਤਾ ਗਿਆ ਸੀ ਪਰ 31 ਸਕੂਲ ਅਤੇ ਇੱਕ ਕਾਲਜ ਬੰਦ ਕਰ ਦਿੱਤਾ ਗਿਆ ਹੈ। ਦਿੱਲੀ ਸਰਕਾਰ ਦੇ 12 ਕਾਲਜਾਂ ਦੇ ਕਰਮਚਾਰੀਆਂ ਨੂੰ ਤਨਖਾਹ ਨਹੀਂ ਮਿਲੀ। ਸਾਲ 2015-16 ਦੌਰਾਨ ਸਿੱਖਿਆ ਲਈ ਅਲਾਟ ਕੀਤੇ 3350 ਕਰੋੜ ਰੁਪਏ ਵਿੱਚੋਂ ਸਿਰਫ਼ 1964 ਕਰੋੜ ਰੁਪਏ ਹੀ ਖਰਚ ਕੀਤੇ ਗਏ ਹਨ। ਦਿੱਲੀ ਸਰਕਾਰ ਕੋਲ 1030 ਸਕੂਲ ਹਨ, ਜਿਨ੍ਹਾਂ ’ਚੋਂ 755 ਸਕੂਲਾਂ ਵਿੱਚ ਪ੍ਰਿੰਸੀਪਲ ਨਹੀਂ ਹਨ, 416 ਸਕੂਲਾਂ ਵਿੱਚ ਕੋਈ ਡਿਪਟੀ ਹੈੱਡਮਾਸਟਰ ਨਹੀਂ ਹੈ। 21,000 ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ ਅਤੇ 698 ਸਕੂਲਾਂ ਵਿੱਚ ਵਿਗਿਆਨ ਦਾ ਵਿਸ਼ਾ ਨਹੀਂ ਪੜ੍ਹਾਇਆ ਜਾ ਰਿਹਾ ਅਤੇ ਕੇਜਰੀਵਾਲ ਦਿੱਲੀ ਦੇ ਬੱਚਿਆਂ ਨੂੰ ਵਿਗਿਆਨੀ ਅਤੇ ਡਾਕਟਰ ਬਣਨ ਦੀ ਸਲਾਹ ਦਿੰਦੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All