ਪੂਰਬੀ ਦਿੱਲੀ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਮਯੂਰ ਵਿਹਾਰ ਪਾਕੇਟ-1 ਮੈਟਰੋ ਸਟੇਸ਼ਨ ਕੋਲ ਅਮੀਚੰਦ ਚੌਕ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਪੁਲੀਸ ਨੇ ਦੱਸਿਆ ਕਿ ਉਸ ਦੇ ਸਰੀਰ ’ਤੇ ਕੋਈ ਬਾਹਰੀ ਸੱਟ ਦੇ ਨਿਸ਼ਾਨ ਨਹੀਂ ਹਨ। ਪੁਲੀਸ ਨੂੰ ਫਿਲਹਾਲ ਇਸ...
Advertisement
ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਮਯੂਰ ਵਿਹਾਰ ਪਾਕੇਟ-1 ਮੈਟਰੋ ਸਟੇਸ਼ਨ ਕੋਲ ਅਮੀਚੰਦ ਚੌਕ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਪੁਲੀਸ ਨੇ ਦੱਸਿਆ ਕਿ ਉਸ ਦੇ ਸਰੀਰ ’ਤੇ ਕੋਈ ਬਾਹਰੀ ਸੱਟ ਦੇ ਨਿਸ਼ਾਨ ਨਹੀਂ ਹਨ। ਪੁਲੀਸ ਨੂੰ ਫਿਲਹਾਲ ਇਸ ਮਾਮਲੇ ਵਿੱਚ ਕਿਸੇ ਸਾਜ਼ਿਸ਼ ਦਾ ਸ਼ੱਕ ਨਹੀਂ ਹੈ। ਡਿਪਟੀ ਕਮਿਸ਼ਨਰ ਆਫ ਪੁਲੀਸ (ਪੂਰਬੀ) ਅੰਮ੍ਰਿਤਾ ਗੁਗੂਲੋਥ ਨੇ ਦੱਸਿਆ ਕਿ ਐਤਵਾਰ ਨੂੰ ਮਯੂਰ ਵਿਹਾਰ ਥਾਣੇ ਨੂੰ ਸੂਚਨਾ ਮਿਲੀ ਸੀ ਕਿ ਅਮੀਚੰਦ ਚੌਕ ’ਤੇ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਇਸ ਮਗਰੋਂ ਫੋਰੈਂਸਿਕ ਮਾਹਿਰਾਂ ਅਤੇ ਅਪਰਾਧ ਟੀਮ ਨੇ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਲਾਸ਼ ਨੂੰ ਲਾਲ ਬਹਾਦਰ ਸ਼ਾਸਤਰੀ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਗਿਆ ਹੈ। -ਪੀਟੀਆਈ
Advertisement
Advertisement
×