ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਜਨਵਰੀ
ਪੂਰਬੀ ਦਿੱਲੀ ਦੇ ਨਿਊ ਅਸ਼ੋਕ ਨਗਰ ਖੇਤਰ ਵਿੱਚ ਇੱਕ ਡਰੇਨ ਨੇੜੇ ਪੁਲੀਸ ਨੂੰ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੂੰ ਸ਼ੁੱਕਰਵਾਰ ਦੁਪਹਿਰ 2.45 ਵਜੇ ਚਿਲਾ ਰੈਗੂਲੇਟਰੀ ਡਰੇਨ ਨੇੜੇ ਇਕ ਔਰਤ ਦੀ ਲਾਸ਼ ਮਿਲਣ ਦੀ ਜਾਣਕਾਰੀ ਮਿਲੀ ਸੀ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹਾਲਾਂਕਿ ਲਾਸ਼ ’ਤੇ ਸੱਟ ਲੱਗਣ ਦਾ ਕੋਈ ਚਿੰਨ੍ਹ ਨਹੀਂ ਸੀ। ਪੁਲੀਸ ਨੇ ਦੱਸਿਆ ਕਿ ਔਰਤ ਦੀ ਉਮਰ 25 ਤੋਂ 30 ਸਾਲ ਦੇ ਵਿਚਕਾਰ ਹੋਣ ਦੀ ਸੰਭਾਵਨਾ ਹੈ। ਉਸ ਦੀ ਪਛਾਣ ਲਈ ਕੋਸ਼ਿਸ਼ਾਂ ਜਾਰੀ ਹਨ ਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।