ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਨਵੰਬਰ
ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ ਖੇਤਰ ਵਿੱਚ ਇੱਕ ਇਮਾਰਤ ਦੇ ਬੇਸਮੈਂਟ ਵਿੱਚ ਅੱਗ ਲੱਗ ਗਈ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਨਿਚਰਵਾਰ ਦੀ ਅੱਧੀ ਰਾਤ ਨੂੰ ਇਮਾਰਤ ਵਿੱਚ ਅੱਗ ਲੱਗ ਗਈ। ਅਧਿਕਾਰੀਆਂ ਅਨੁਸਾਰ ਸੂਚਨਾ ਮਿਲਦੇ ਹੀ ਅੱਗ ਬੁਝਾਉਣ ਲਈ ਸੱਤ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਇਆ। ਅੱਗ ਕਾਰਨ ਅੱਠ ਲੋਕ ਇਮਾਰਤ ਵਿਚ ਫਸ ਗਏ, ਜਿਨ੍ਹਾਂ ਨੂੰ ਦਿੱਲੀ ਫਾਇਰ ਸਰਵਿਸ ਦੇ ਕਰਮਚਾਰੀਆਂ ਨੇ ਬਚਾਇਆ। ਰਾਤ ਲਗਪਗ 11.17 ਵਜੇ ਲੱਗੀ ਅੱਗ ’ਤੇ ਸਵੇਰੇ 3:50 ਵਜੇ ਕਾਬੂ ਪਾਇਆ ਗਿਆ।