
ਨਵੀਂ ਦਿੱਲੀ, 4 ਦਸੰਬਰ
ਕੇਂਦਰ ਸਰਕਾਰ ਅਗਲੇ ਸਾਲ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਜੀ-20 ਸੰਮੇਲਨ ਲਈ ਸੁਝਾਅ ਲੈਣ, ਵਿਚਾਰ-ਵਟਾਂਦਰਾ ਕਰਨ ਅਤੇ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਨੂੰ ਸਰਬ ਪਾਰਟੀ ਮੀਟਿੰਗ ਸੱਦੇਗੀ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਤਰਫੋਂ ਕਰੀਬ 40 ਪਾਰਟੀਆਂ ਦੇ ਪ੍ਰਧਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ 'ਚ ਹੋਣ ਵਾਲੀ ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੌਜੂਦ ਰਹਿਣਗੇ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ