ਪੱਤਰ ਪ੍ਰੇਰਕ
ਨਵੀਂ ਦਿੱਲੀ 8 ਅਕਤੂਬਰ
ਦਿੱਲੀ ਦੇ ਓਖਲਾ ਵਿੱਚ ਫੇਜ਼ 2, ਹਰਕੇਸ਼ ਨਗਰ ਵਿੱਚ ਇੱਕ ਗੁਦਾਮ ਵਿੱਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਸ਼ੁੱਕਰਵਾਰ ਸਵੇਰੇ 4 ਵਜੇ ਦੇ ਕਰੀਬ ਇੱਕ ਕਾਲ ਪ੍ਰਾਪਤ ਹੋਈ ਤੇ ਕਿਹਾ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਦਿੱਲੀ ਫਾਇਰ ਸਰਵਿਸਿਜ਼ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਅੱਗ ਬੁਝਾਉਣ ਲਈ 18 ਫਾਇਰ ਟੈਂਡਰ ਤਾਇਨਾਤ ਕੀਤੇ ਗਏ। ਉਨ੍ਹਾਂ ਕਿਹਾ ਕਿ ਇਮਾਰਤ ਦੀ ਹੇਠਲੀ ਮੰਜ਼ਿਲ ਤੇ ਪਹਿਲੀ ਮੰਜ਼ਿਲ ‘ਤੇ ਕੱਪੜੇ ਦੇ ਕੂੜੇ ਤੇ ਫੈਬਰਿਕ ਨੂੰ ਅੱਗ ਲੱਗ ਗਈ ਸੀ। ਗਰਗ ਨੇ ਕਿਹਾ, “ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਪਰ ਠੰਢਾ ਕਰਨ ਦਾ ਕੰਮ ਜਾਰੀ ਸਿ ਤੇ ਕਪਾਹ, ਧਾਗੇ ਵਰਗੀਆਂ ਸਮੱਗਰੀਆਂ ਨੂੰ ਅੱਗ ਲੱਗਣ ਤੋਂ ਬਾਅਦ ਕੁਝ ਸਮਾਂ ਲੱਗੇਗਾ।” ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਲਗਭਗ 1,200 ਵਰਗ ਗਜ਼ ਦੇ ਖੇਤਰ ਨੂੰ ਹੈ। ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ