ਅਦਾਲਤ ਵੱਲੋਂ ਲਾਲੂ ਯਾਦਵ ਤੇ ਤੇਜਸਵੀ ਯਾਦਵ ਦੇ ਸੰਮਨ ਜਾਰੀ
ਨੌਕਰੀ ਬਦਲੇ ਜ਼ਮੀਨ ਘਪਲੇ ਸਬੰਧੀ ਮਨੀ ਲਾਂਡਰਿੰਗ ਕੇਸ ’ਚ 7 ਅਕਤੂਬਰ ਨੂੰ ਪੇਸ਼ ਹੋਣ ਦੇ ਹੁਕਮ
Advertisement
ਨਵੀਂ ਦਿੱਲੀ, 18 ਸਤੰਬਰ
LAND FOR JOB: ਦਿੱਲੀ ਦੀ ਇਕ ਅਦਾਲਤ ਨੇ ਨੌਕਰੀ ਬਦਲੇ ਜ਼ਮੀਨ ਘਪਲੇ ਨਾਲ ਜੁੜੇ ਇਕ ਮਨੀ ਲਾਂਡਰਿੰਗ ਕੇਸ ਵਿਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪੁੱਤਰਾਂ ਤੇਜਸਵੀ ਯਾਦਵ ਤੇ ਤੇਜ ਪ੍ਰਤਾਪ ਯਾਦਵ ਅਤੇ ਹੋਰਨਾਂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।
Advertisement
ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਸਾਰੇ ਮੁਲਜ਼ਮਾਂ ਨੂੰ 7 ਅਕਤੂਬਰ ਨੂੰ ਅਦਾਲਤ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਇਹ ਹੁਕਮ ਮੁਲਜ਼ਮਾਂ ਖ਼ਿਲਾਫ਼ ਦਾਖ਼ਲ ਸਪਲੀਮੈਂਟਰੀ ਚਾਰਜਸ਼ੀਟ ਉਤੇ ਗ਼ੌਰ ਕਰਦਿਆਂ ਸੁਣਾਏ ਹਨ।
Advertisement
ਇਸ ਮਾਮਲੇ ਵਿਚ ਈਡੀ ਨੇ ਅਦਾਲਤ ਅੱਗੇ 6 ਅਗਸਤ ਨੂੰ ਅੰਤਿਮ ਰਿਪੋਰਟ ਪੇਸ਼ ਕੀਤੀ ਸੀ। ਕੇਂਦਰੀ ਏਜੰਸੀ ਨੇ ਇਹ ਕੇਸ ਇਸ ਮਾਮਲੇ ਵਿਚ ਸੀਬੀਆਈ ਵੱਲੋਂ ਦਰਜ ਇਕ ਐੱਫ਼ਆਈਆਰ ਦੇ ਆਧਾਰ ’ਤੇ ਦਰਜ ਕੀਤਾ ਸੀ। -ਪੀਟੀਆਈ
Advertisement
×